13“ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ: ਜਾ ਅਤੇ ਯਹੂਦਾਹ ਦੇ ਲੋਕਾਂ ਅਤੇ ਯੇਰੂਸ਼ਲੇਮ ਦੇ ਵਾਸੀਆਂ ਨੂੰ ਆਖ, ‘ਕੀ ਤੁਸੀਂ ਸਬਕ ਨਹੀਂ ਸਿੱਖੋਗੇ ਅਤੇ ਮੇਰੇ ਸ਼ਬਦਾਂ ਨੂੰ ਨਹੀਂ ਮੰਨੋਗੇ?’ ਯਾਹਵੇਹ ਦਾ ਵਾਕ ਹੈ।
14‘ਰੇਕਾਬ ਦੇ ਪੁੱਤਰ ਯਹੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਦਾਖ਼ਰਸ ਨਾ ਪੀਣਾ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀ।
15ਬਾਰ-ਬਾਰ ਮੈਂ ਆਪਣੇ ਸਾਰੇ ਸੇਵਕਾਂ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ। ਉਹਨਾਂ ਨੇ ਕਿਹਾ, “ਤੁਹਾਡੇ ਵਿੱਚੋਂ ਹਰੇਕ ਨੂੰ ਆਪਣੇ ਬੁਰੇ ਰਾਹਾਂ ਤੋਂ ਮੁੜੇ ਅਤੇ ਆਪਣੇ ਕੰਮਾਂ ਨੂੰ ਸਹੀ ਕਰੇ; ਅਤੇ ਹੋਰਨਾਂ ਦੇਵਤਿਆਂ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਹਨਾਂ ਦੀ ਸੇਵਾ ਕਰੋ। ਫ਼ੇਰ ਤੁਸੀਂ ਉਸ ਧਰਤੀ ਉੱਤੇ ਰਹੋਗੇ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਹੈ।” ਪਰ ਤੁਸੀਂ ਨਾ ਤਾਂ ਮੇਰੀ ਗੱਲ ਸੁਣੀ ਅਤੇ ਨਾ ਹੀ ਧਿਆਨ ਦਿੱਤਾ।
16ਰੇਕਾਬ ਦੇ ਪੁੱਤਰ ਯਹੋਨਾਦਾਬ ਦੇ ਉੱਤਰਾਧਿਕਾਰੀਆਂ ਨੇ ਉਸ ਹੁਕਮ ਨੂੰ ਪੂਰਾ ਕੀਤਾ ਹੈ ਜੋ ਉਹਨਾਂ ਦੇ ਪਿਉ-ਦਾਦਿਆਂ ਨੇ ਉਹਨਾਂ ਨੂੰ ਦਿੱਤਾ ਸੀ, ਪਰ ਇਨ੍ਹਾਂ ਲੋਕਾਂ ਨੇ ਮੇਰੀ ਗੱਲ ਨਹੀਂ ਮੰਨੀ।’
17“ਇਸ ਲਈ ਯਾਹਵੇਹ ਸਰਬਸ਼ਕਤੀਮਾਨ ਪਰਮੇਸ਼ਵਰ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: ‘ਸੁਣੋ! ਮੈਂ ਯਹੂਦਾਹ ਉੱਤੇ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਹਰੇਕ ਉੱਤੇ ਹਰ ਬਿਪਤਾ ਲਿਆਉਣ ਵਾਲਾ ਹਾਂ ਜੋ ਮੈਂ ਉਹਨਾਂ ਦੇ ਵਿਰੁੱਧ ਸੁਣਾਇਆ ਸੀ। ਮੈਂ ਉਹਨਾਂ ਨਾਲ ਗੱਲ ਕੀਤੀ, ਪਰ ਉਹਨਾਂ ਨੇ ਨਹੀਂ ਸੁਣਿਆ; ਮੈਂ ਉਹਨਾਂ ਨੂੰ ਬੁਲਾਇਆ, ਪਰ ਉਹਨਾਂ ਨੇ ਜਵਾਬ ਨਹੀਂ ਦਿੱਤਾ।’ ”