ਯਿਰਮਿਯਾਹ 35

ਤਦ ਯਿਰਮਿਯਾਹ ਨੇ ਰੇਕਾਬੀਆਂ ਦੇ ਘਰਾਣੇ ਨੂੰ ਆਖਿਆ, “ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ, ‘ਤੁਸੀਂ ਆਪਣੇ ਪਿਉ-ਦਾਦੇ ਯਹੋਨਾਦਾਬ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ ਅਤੇ ਉਸ ਦੀਆਂ ਸਾਰੀਆਂ ਹਿਦਾਇਤਾਂ ਦੀ ਪਾਲਣਾ ਕੀਤੀ ਹੈ ਅਤੇ ਸਭ ਕੁਝ ਕੀਤਾ ਹੈ। ਜਿਸ ਦਾ ਉਸਨੇ ਹੁਕਮ ਦਿੱਤਾ ਸੀ।’

Jeremiah 35:18 (UKJV) And Jeremiah said unto the house of the Rechabites, Thus says the LORD of hosts, the God of Israel; Because all of you have obeyed the commandment of Jonadab your father, and kept all his precepts, and done according unto all that he has commanded you:

16ਰੇਕਾਬ ਦੇ ਪੁੱਤਰ ਯਹੋਨਾਦਾਬ ਦੇ ਉੱਤਰਾਧਿਕਾਰੀਆਂ ਨੇ ਉਸ ਹੁਕਮ ਨੂੰ ਪੂਰਾ ਕੀਤਾ ਹੈ ਜੋ ਉਹਨਾਂ ਦੇ ਪਿਉ-ਦਾਦਿਆਂ ਨੇ ਉਹਨਾਂ ਨੂੰ ਦਿੱਤਾ ਸੀ, ਪਰ ਇਨ੍ਹਾਂ ਲੋਕਾਂ ਨੇ ਮੇਰੀ ਗੱਲ ਨਹੀਂ ਮੰਨੀ।’

17“ਇਸ ਲਈ ਯਾਹਵੇਹ ਸਰਬਸ਼ਕਤੀਮਾਨ ਪਰਮੇਸ਼ਵਰ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: ‘ਸੁਣੋ! ਮੈਂ ਯਹੂਦਾਹ ਉੱਤੇ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਹਰੇਕ ਉੱਤੇ ਹਰ ਬਿਪਤਾ ਲਿਆਉਣ ਵਾਲਾ ਹਾਂ ਜੋ ਮੈਂ ਉਹਨਾਂ ਦੇ ਵਿਰੁੱਧ ਸੁਣਾਇਆ ਸੀ। ਮੈਂ ਉਹਨਾਂ ਨਾਲ ਗੱਲ ਕੀਤੀ, ਪਰ ਉਹਨਾਂ ਨੇ ਨਹੀਂ ਸੁਣਿਆ; ਮੈਂ ਉਹਨਾਂ ਨੂੰ ਬੁਲਾਇਆ, ਪਰ ਉਹਨਾਂ ਨੇ ਜਵਾਬ ਨਹੀਂ ਦਿੱਤਾ।’ ”

18ਤਦ ਯਿਰਮਿਯਾਹ ਨੇ ਰੇਕਾਬੀਆਂ ਦੇ ਘਰਾਣੇ ਨੂੰ ਆਖਿਆ, “ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ, ‘ਤੁਸੀਂ ਆਪਣੇ ਪਿਉ-ਦਾਦੇ ਯਹੋਨਾਦਾਬ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ ਅਤੇ ਉਸ ਦੀਆਂ ਸਾਰੀਆਂ ਹਿਦਾਇਤਾਂ ਦੀ ਪਾਲਣਾ ਕੀਤੀ ਹੈ ਅਤੇ ਸਭ ਕੁਝ ਕੀਤਾ ਹੈ। ਜਿਸ ਦਾ ਉਸਨੇ ਹੁਕਮ ਦਿੱਤਾ ਸੀ।’

19ਇਸ ਲਈ ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਸ ਤਰ੍ਹਾਂ ਆਖਦਾ ਹੈ ਕਿ ਸਾਰੇ ਦਿਨਾਂ ਤੱਕ ਮੇਰੇ ਸਨਮੁਖ ਖੜ੍ਹੇ ਹੋਣ ਲਈ ‘ਰੇਕਾਬ ਦੇ ਪੁੱਤਰ ਯਹੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.