ਯਿਰਮਿਯਾਹ 35

ਨਾ ਘਰ ਬਣਾਓ, ਨਾ ਬੀਜ ਬੀਜੋ, ਨਾ ਅੰਗੂਰੀ ਬਾਗ਼ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਇਸ ਲਈ ਤਾਂ ਜੋ ਤੁਸੀਂ ਉਸ ਭੂਮੀ ਉੱਤੇ ਬਹੁਤੇ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ।’

Jeremiah 35:7 (UKJV) Neither shall all of you build house, nor sow seed, nor plant vineyard, nor have any: but all your days all of you shall dwell in tents; that all of you may live many days in the land where all of you be strangers.

5ਤਦ ਮੈਂ ਰੇਕਾਬੀਆਂ ਦੇ ਅੱਗੇ ਦਾਖ਼ਰਸ ਨਾਲ ਭਰੇ ਕਟੋਰੇ ਅਤੇ ਕੁਝ ਪਿਆਲੇ ਰੱਖੇ ਅਤੇ ਉਹਨਾਂ ਨੂੰ ਕਿਹਾ, “ਥੋੜੀ ਮੈ ਪੀਓ।”

6ਪਰ ਉਹਨਾਂ ਨੇ ਜਵਾਬ ਦਿੱਤਾ, “ਅਸੀਂ ਦਾਖ਼ਰਸ ਨਹੀਂ ਪੀਂਦੇ ਕਿਉਂਕਿ ਸਾਡੇ ਪਿਉ-ਦਾਦੇ ਰੇਕਾਬ ਦੇ ਪੁੱਤਰ ਯਹੋਨਾਦਾਬ ਨੇ ਸਾਨੂੰ ਇਹ ਹੁਕਮ ਦਿੱਤਾ ਸੀ: ‘ਨਾ ਤਾਂ ਤੁਹਾਨੂੰ ਅਤੇ ਨਾ ਹੀ ਤੁਹਾਡੇ ਉੱਤਰਾਧਿਕਾਰੀਆਂ ਨੂੰ ਕਦੇ ਵੀ ਦਾਖ਼ਰਸ ਨਹੀਂ ਪੀਣੀ ਚਾਹੀਦੀ।

7ਨਾ ਘਰ ਬਣਾਓ, ਨਾ ਬੀਜ ਬੀਜੋ, ਨਾ ਅੰਗੂਰੀ ਬਾਗ਼ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਇਸ ਲਈ ਤਾਂ ਜੋ ਤੁਸੀਂ ਉਸ ਭੂਮੀ ਉੱਤੇ ਬਹੁਤੇ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ।’

8ਅਸੀਂ ਉਹਨਾਂ ਸਾਰੀਆਂ ਗੱਲਾਂ ਦੀ ਪਾਲਣਾ ਕੀਤੀ ਹੈ ਜੋ ਸਾਡੇ ਪੁਰਖੇ ਰੇਕਾਬ ਦੇ ਪੁੱਤਰ ਯਹੋਨਾਦਾਬ ਨੇ ਸਾਨੂੰ ਹੁਕਮ ਦਿੱਤੇ ਸਨ। ਨਾ ਤਾਂ ਅਸੀਂ, ਨਾ ਸਾਡੀਆਂ ਪਤਨੀਆਂ ਅਤੇ ਨਾ ਹੀ ਸਾਡੇ ਪੁੱਤਰਾਂ ਅਤੇ ਧੀਆਂ ਨੇ ਕਦੇ ਦਾਖ਼ਰਸ ਪੀਤੀ ਹੈ

9ਨਾ ਰਹਿਣ ਲਈ ਘਰ ਬਣਾਏ ਨਾ ਅੰਗੂਰੀ ਬਾਗ, ਨਾਂ ਖੇਤ ਨਾਂ ਫਸਲਾਂ ਬਣਾਈਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.