ਯਿਰਮਿਯਾਹ 36

ਯਹੂਦਾਹ ਦੇ ਰਾਜੇ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਦੇ ਚੌਥੇ ਸਾਲ ਵਿੱਚ, ਯਿਰਮਿਯਾਹ ਨੂੰ ਇਹ ਬਚਨ ਯਾਹਵੇਹ ਵੱਲੋਂ ਆਇਆ:

Jeremiah 36:1 (UKJV) And it came to pass in the fourth year of Jehoiakim the son of Josiah king of Judah, that this word came unto Jeremiah from the LORD, saying,

1ਯਹੂਦਾਹ ਦੇ ਰਾਜੇ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਦੇ ਚੌਥੇ ਸਾਲ ਵਿੱਚ, ਯਿਰਮਿਯਾਹ ਨੂੰ ਇਹ ਬਚਨ ਯਾਹਵੇਹ ਵੱਲੋਂ ਆਇਆ:

2“ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਉਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਬਾਰੇ ਅਤੇ ਸਾਰੀਆਂ ਕੌਮਾਂ ਦੇ ਬਾਰੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਖੀਆਂ ਉਹ ਦੇ ਵਿੱਚ ਲਿਖ ਲੈ।

3ਸ਼ਾਇਦ ਜਦੋਂ ਯਹੂਦਾਹ ਦੇ ਲੋਕ ਉਸ ਸਾਰੀ ਬਿਪਤਾ ਬਾਰੇ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.