8ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਉਹ ਸਭ ਕੁਝ ਕੀਤਾ ਜੋ ਯਿਰਮਿਯਾਹ ਨਬੀ ਨੇ ਉਸਨੂੰ ਕਰਨ ਲਈ ਕਿਹਾ ਸੀ; ਯਾਹਵੇਹ ਦੇ ਭਵਨ ਵਿੱਚ ਉਸਨੇ ਪੱਤਰੀ ਵਿੱਚੋਂ ਯਾਹਵੇਹ ਦੇ ਸ਼ਬਦ ਪੜ੍ਹੇ।
9ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਦੇ ਪੰਜਵੇਂ ਵਰ੍ਹੇ ਦੇ ਨੌਵੇਂ ਮਹੀਨੇ ਵਿੱਚ, ਯੇਰੂਸ਼ਲੇਮ ਦੇ ਸਾਰੇ ਲੋਕਾਂ ਅਤੇ ਯਹੂਦਾਹ ਦੇ ਕਸਬਿਆਂ ਤੋਂ ਆਏ ਲੋਕਾਂ ਲਈ ਯਾਹਵੇਹ ਦੇ ਅੱਗੇ ਵਰਤ ਰੱਖਣ ਦਾ ਐਲਾਨ ਕੀਤਾ ਗਿਆ ਸੀ।
10ਤਦ ਬਾਰੂਕ ਨੇ ਯਾਹਵੇਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤਰੀ ਵਿੱਚੋਂ ਸ਼ਾਫਾਨ ਦੇ ਪੁੱਤਰ ਗਮਰਯਾਹ ਲਿਖਾਰੀ ਦੇ ਕਮਰੇ ਦੇ ਵਿੱਚ ਉੱਪਰਲੇ ਵਿਹੜੇ ਦੇ ਵਿਚਕਾਰ ਯਾਹਵੇਹ ਦੇ ਭਵਨ ਨੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ।
11ਜਦੋਂ ਸ਼ਾਫਾਨ ਦੇ ਪੁੱਤਰ ਗਮਰਯਾਹ ਦੇ ਪੁੱਤਰ ਮੀਕਾਯਾਹ ਨੇ ਪੱਤਰੀ ਵਿੱਚੋਂ ਯਾਹਵੇਹ ਦੀਆਂ ਸਾਰੀਆਂ ਗੱਲਾਂ ਸੁਣੀਆਂ,
12ਤਾਂ ਉਹ ਸ਼ਾਹੀ ਮਹਿਲ ਵਿੱਚ ਸਕੱਤਰ ਦੇ ਕਮਰੇ ਵਿੱਚ ਗਿਆ ਜਿੱਥੇ ਸਾਰੇ ਅਧਿਕਾਰੀ ਬੈਠੇ ਸਨ: ਅਲੀਸ਼ਾਮਾ ਸਕੱਤਰ, ਸ਼ਮਅਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲਨਾਥਾਨ, ਸ਼ਾਫਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਹੋਰ ਸਾਰੇ ਅਧਿਕਾਰੀ।