13ਜਦੋਂ ਮੀਕਾਯਾਹ ਨੇ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਬਾਰੂਕ ਨੇ ਪੱਤਰੀ ਵਿੱਚੋਂ ਪੜ੍ਹੀਆਂ ਅਤੇ ਲੋਕਾਂ ਦੇ ਕੰਨੀਂ ਸੁਣਾਈਆਂ ਸਨ,
14ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜਪੋਤੇ ਸ਼ਲਮਯਾਹ ਦੇ ਪੋਤੇ ਨਥਾਨਯਾਹ ਦੇ ਪੁੱਤਰ ਯਹੂਦੀ ਨੂੰ ਬਾਰੂਕ ਕੋਲ ਭੇਜਿਆ ਕਿ ਉਹ ਲਪੇਟਿਆ ਹੋਇਆ ਪੱਤਰ ਜਿਹੜਾ ਤੂੰ ਪੜ੍ਹ ਕੇ ਲੋਕਾਂ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤਰ ਬਾਰੂਕ ਉਹ ਲਪੇਟਿਆ ਹੋਇਆ ਪੱਤਰ ਆਪਣੇ ਹੱਥ ਵਿੱਚ ਲੈ ਕੇ ਉਹਨਾਂ ਕੋਲ ਗਿਆ।
15ਉਹਨਾਂ ਨੇ ਉਸ ਨੂੰ ਕਿਹਾ, “ਕਿਰਪਾ ਕਰਕੇ ਬੈਠ ਜਾਉ ਅਤੇ ਸਾਨੂੰ ਪੜ੍ਹ ਕੇ ਸੁਣਾ।” ਇਸ ਲਈ ਬਾਰੂਕ ਨੇ ਉਹਨਾਂ ਨੂੰ ਇਹ ਪੜ੍ਹ ਕੇ ਸੁਣਾਇਆ।
16ਜਦੋਂ ਉਹਨਾਂ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਡਰ ਨਾਲ ਇੱਕ-ਦੂਜੇ ਵੱਲ ਵੇਖਿਆ ਅਤੇ ਬਾਰੂਕ ਨੂੰ ਕਿਹਾ, “ਸਾਨੂੰ ਇਹ ਸਾਰੀਆਂ ਗੱਲਾਂ ਰਾਜੇ ਨੂੰ ਦੱਸਣੀਆਂ ਚਾਹੀਦੀਆਂ ਹਨ।”
17ਤਦ ਉਹਨਾਂ ਨੇ ਬਾਰੂਕ ਨੂੰ ਪੁੱਛਿਆ, “ਸਾਨੂੰ ਦੱਸ, ਤੂੰ ਇਹ ਸਭ ਕੁਝ ਲਿਖਣ ਲਈ ਕਿਵੇਂ ਆਇਆ? ਕੀ ਯਿਰਮਿਯਾਹ ਨੇ ਇਹ ਹੁਕਮ ਦਿੱਤਾ ਸੀ?”