ਯਿਰਮਿਯਾਹ 36

“ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਉਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਬਾਰੇ ਅਤੇ ਸਾਰੀਆਂ ਕੌਮਾਂ ਦੇ ਬਾਰੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਖੀਆਂ ਉਹ ਦੇ ਵਿੱਚ ਲਿਖ ਲੈ।

Jeremiah 36:2 (UKJV) Take you a roll of a book, and write therein all the words that I have spoken unto you against Israel, and against Judah, and against all the nations, from the day I spoke unto you, from the days of Josiah, even unto this day.

1ਯਹੂਦਾਹ ਦੇ ਰਾਜੇ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਦੇ ਚੌਥੇ ਸਾਲ ਵਿੱਚ, ਯਿਰਮਿਯਾਹ ਨੂੰ ਇਹ ਬਚਨ ਯਾਹਵੇਹ ਵੱਲੋਂ ਆਇਆ:

2“ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਉਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਬਾਰੇ ਅਤੇ ਸਾਰੀਆਂ ਕੌਮਾਂ ਦੇ ਬਾਰੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਖੀਆਂ ਉਹ ਦੇ ਵਿੱਚ ਲਿਖ ਲੈ।

3ਸ਼ਾਇਦ ਜਦੋਂ ਯਹੂਦਾਹ ਦੇ ਲੋਕ ਉਸ ਸਾਰੀ ਬਿਪਤਾ ਬਾਰੇ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ।”

4ਇਸ ਲਈ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੁਲਾਇਆ, ਅਤੇ ਜਦੋਂ ਯਿਰਮਿਯਾਹ ਨੇ ਉਹ ਸਾਰੇ ਸ਼ਬਦ ਬੋਲੇ ਜੋ ਯਾਹਵੇਹ ਨੇ ਉਸ ਨਾਲ ਬੋਲੇ ਸਨ, ਬਾਰੂਕ ਨੇ ਉਹਨਾਂ ਨੂੰ ਲਪੇਟਵੀਂ ਪੱਤਰੀ ਵਿੱਚ ਲਿਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.