ਯਿਰਮਿਯਾਹ 37

ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਇਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਯਿਰਮਿਯਾਹ “ਤੂੰ ਸਾਨੂੰ ਛੱਡ ਕੇ ਕਸਦੀਆਂ ਨਾਲ ਰਲਣ ਲਈ ਜਾ ਰਿਹਾ ਹੈ!”

Jeremiah 37:13 (UKJV) And when he was in the gate of Benjamin, a captain of the ward was there, whose name was Irijah, the son of Shelemiah, the son of Hananiah; and he took Jeremiah the prophet, saying, You fall away to the Chaldeans.

11ਤਾਂ ਇਸ ਤਰ੍ਹਾਂ ਹੋਇਆ ਕਿ ਜਦ ਕਸਦੀਆਂ ਦੀ ਸਾਰੀ ਫੌਜ ਫ਼ਿਰਾਊਨ ਦੀ ਫੌਜ ਦੇ ਅੱਗੋਂ ਯੇਰੂਸ਼ਲੇਮ ਤੋਂ ਚਲੀ ਗਈ ਸੀ,

12ਯਿਰਮਿਯਾਹ ਸ਼ਹਿਰ ਛੱਡ ਕੇ ਬਿਨਯਾਮੀਨ ਦੇ ਇਲਾਕੇ ਵਿੱਚ ਜਾਣ ਲੱਗਾ ਤਾਂ ਜੋ ਉੱਥੇ ਦੇ ਲੋਕਾਂ ਵਿੱਚ ਆਪਣੀ ਜਾਇਦਾਦ ਦਾ ਹਿੱਸਾ ਪ੍ਰਾਪਤ ਕੀਤਾ ਜਾ ਸਕੇ।

13ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਇਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਯਿਰਮਿਯਾਹ “ਤੂੰ ਸਾਨੂੰ ਛੱਡ ਕੇ ਕਸਦੀਆਂ ਨਾਲ ਰਲਣ ਲਈ ਜਾ ਰਿਹਾ ਹੈ!”

14ਯਿਰਮਿਯਾਹ ਨੇ ਕਿਹਾ, “ਇਹ ਸੱਚ ਨਹੀਂ ਹੈ! ਮੈਂ ਕਸਦੀਆਂ ਨਾਲ ਰਲਣ ਜਾ ਰਿਹਾ ਹੈ।” ਪਰ ਇਰੀਯਾਹ ਨੇ ਉਸ ਦੀ ਗੱਲ ਨਹੀਂ ਸੁਣੀ। ਇਸ ਦੀ ਬਜਾਏ, ਉਸਨੇ ਯਿਰਮਿਯਾਹ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸਨੂੰ ਅਧਿਕਾਰੀਆਂ ਕੋਲ ਲੈ ਆਇਆ।

15ਉਹ ਯਿਰਮਿਯਾਹ ਨਾਲ ਨਾਰਾਜ਼ ਸਨ ਅਤੇ ਉਹਨਾਂ ਨੇ ਉਸ ਨੂੰ ਕੁੱਟਿਆ ਅਤੇ ਯੋਨਾਥਾਨ ਲਿਖਾਰੀ ਦੇ ਘਰ ਵਿੱਚ ਕੈਦ ਕਰ ਦਿੱਤਾ, ਜਿਸ ਨੂੰ ਉਹਨਾਂ ਨੇ ਜੇਲ੍ਹ ਬਣਾ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.