ਯਿਰਮਿਯਾਹ 37

ਯਿਰਮਿਯਾਹ ਨੇ ਕਿਹਾ, “ਇਹ ਸੱਚ ਨਹੀਂ ਹੈ! ਮੈਂ ਕਸਦੀਆਂ ਨਾਲ ਰਲਣ ਜਾ ਰਿਹਾ ਹੈ।” ਪਰ ਇਰੀਯਾਹ ਨੇ ਉਸ ਦੀ ਗੱਲ ਨਹੀਂ ਸੁਣੀ। ਇਸ ਦੀ ਬਜਾਏ, ਉਸਨੇ ਯਿਰਮਿਯਾਹ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸਨੂੰ ਅਧਿਕਾਰੀਆਂ ਕੋਲ ਲੈ ਆਇਆ।

Jeremiah 37:14 (UKJV) Then said Jeremiah, It is false; I fall not away to the Chaldeans. But he hearkened not to him: so Irijah took Jeremiah, and brought him to the princes.

12ਯਿਰਮਿਯਾਹ ਸ਼ਹਿਰ ਛੱਡ ਕੇ ਬਿਨਯਾਮੀਨ ਦੇ ਇਲਾਕੇ ਵਿੱਚ ਜਾਣ ਲੱਗਾ ਤਾਂ ਜੋ ਉੱਥੇ ਦੇ ਲੋਕਾਂ ਵਿੱਚ ਆਪਣੀ ਜਾਇਦਾਦ ਦਾ ਹਿੱਸਾ ਪ੍ਰਾਪਤ ਕੀਤਾ ਜਾ ਸਕੇ।

13ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਇਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਯਿਰਮਿਯਾਹ “ਤੂੰ ਸਾਨੂੰ ਛੱਡ ਕੇ ਕਸਦੀਆਂ ਨਾਲ ਰਲਣ ਲਈ ਜਾ ਰਿਹਾ ਹੈ!”

14ਯਿਰਮਿਯਾਹ ਨੇ ਕਿਹਾ, “ਇਹ ਸੱਚ ਨਹੀਂ ਹੈ! ਮੈਂ ਕਸਦੀਆਂ ਨਾਲ ਰਲਣ ਜਾ ਰਿਹਾ ਹੈ।” ਪਰ ਇਰੀਯਾਹ ਨੇ ਉਸ ਦੀ ਗੱਲ ਨਹੀਂ ਸੁਣੀ। ਇਸ ਦੀ ਬਜਾਏ, ਉਸਨੇ ਯਿਰਮਿਯਾਹ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸਨੂੰ ਅਧਿਕਾਰੀਆਂ ਕੋਲ ਲੈ ਆਇਆ।

15ਉਹ ਯਿਰਮਿਯਾਹ ਨਾਲ ਨਾਰਾਜ਼ ਸਨ ਅਤੇ ਉਹਨਾਂ ਨੇ ਉਸ ਨੂੰ ਕੁੱਟਿਆ ਅਤੇ ਯੋਨਾਥਾਨ ਲਿਖਾਰੀ ਦੇ ਘਰ ਵਿੱਚ ਕੈਦ ਕਰ ਦਿੱਤਾ, ਜਿਸ ਨੂੰ ਉਹਨਾਂ ਨੇ ਜੇਲ੍ਹ ਬਣਾ ਦਿੱਤਾ ਸੀ।

16ਯਿਰਮਿਯਾਹ ਨੂੰ ਇੱਕ ਕੋਠੜੀ ਵਿੱਚ ਰੱਖਿਆ ਗਿਆ ਸੀ, ਜਿੱਥੇ ਉਹ ਲੰਮਾ ਸਮਾਂ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.