ਯਿਰਮਿਯਾਹ 37

ਉਹ ਯਿਰਮਿਯਾਹ ਨਾਲ ਨਾਰਾਜ਼ ਸਨ ਅਤੇ ਉਹਨਾਂ ਨੇ ਉਸ ਨੂੰ ਕੁੱਟਿਆ ਅਤੇ ਯੋਨਾਥਾਨ ਲਿਖਾਰੀ ਦੇ ਘਰ ਵਿੱਚ ਕੈਦ ਕਰ ਦਿੱਤਾ, ਜਿਸ ਨੂੰ ਉਹਨਾਂ ਨੇ ਜੇਲ੍ਹ ਬਣਾ ਦਿੱਤਾ ਸੀ।

Jeremiah 37:15 (UKJV) Wherefore the princes were angry with Jeremiah, and stroke him, and put him in prison in the house of Jonathan the scribe: for they had made that the prison.

13ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਇਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਯਿਰਮਿਯਾਹ “ਤੂੰ ਸਾਨੂੰ ਛੱਡ ਕੇ ਕਸਦੀਆਂ ਨਾਲ ਰਲਣ ਲਈ ਜਾ ਰਿਹਾ ਹੈ!”

14ਯਿਰਮਿਯਾਹ ਨੇ ਕਿਹਾ, “ਇਹ ਸੱਚ ਨਹੀਂ ਹੈ! ਮੈਂ ਕਸਦੀਆਂ ਨਾਲ ਰਲਣ ਜਾ ਰਿਹਾ ਹੈ।” ਪਰ ਇਰੀਯਾਹ ਨੇ ਉਸ ਦੀ ਗੱਲ ਨਹੀਂ ਸੁਣੀ। ਇਸ ਦੀ ਬਜਾਏ, ਉਸਨੇ ਯਿਰਮਿਯਾਹ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸਨੂੰ ਅਧਿਕਾਰੀਆਂ ਕੋਲ ਲੈ ਆਇਆ।

15ਉਹ ਯਿਰਮਿਯਾਹ ਨਾਲ ਨਾਰਾਜ਼ ਸਨ ਅਤੇ ਉਹਨਾਂ ਨੇ ਉਸ ਨੂੰ ਕੁੱਟਿਆ ਅਤੇ ਯੋਨਾਥਾਨ ਲਿਖਾਰੀ ਦੇ ਘਰ ਵਿੱਚ ਕੈਦ ਕਰ ਦਿੱਤਾ, ਜਿਸ ਨੂੰ ਉਹਨਾਂ ਨੇ ਜੇਲ੍ਹ ਬਣਾ ਦਿੱਤਾ ਸੀ।

16ਯਿਰਮਿਯਾਹ ਨੂੰ ਇੱਕ ਕੋਠੜੀ ਵਿੱਚ ਰੱਖਿਆ ਗਿਆ ਸੀ, ਜਿੱਥੇ ਉਹ ਲੰਮਾ ਸਮਾਂ ਰਿਹਾ।

17ਤਦ ਰਾਜੇ ਸਿਦਕੀਯਾਹ ਨੇ ਉਸਨੂੰ ਬੁਲਾਇਆ ਅਤੇ ਉਸਨੂੰ ਮਹਿਲ ਵਿੱਚ ਲਿਆਇਆ, ਜਿੱਥੇ ਉਸਨੇ ਉਸਨੂੰ ਇਕਾਂਤ ਵਿੱਚ ਪੁੱਛਿਆ, “ਕੀ ਯਾਹਵੇਹ ਤੋਂ ਕੋਈ ਬਚਨ ਹੈ?” ਯਿਰਮਿਯਾਹ ਨੇ ਜਵਾਬ ਦਿੱਤਾ, “ਹਾਂ, ਤੂੰ ਕਸਦੀਆਂ ਦੇ ਰਾਜੇ ਦੇ ਹੱਥਾਂ ਵਿੱਚ ਸੌਂਪ ਦਿੱਤਾ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.