1ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਵਿੱਚ ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਫ਼ੌਜ ਨਾਲ ਯੇਰੂਸ਼ਲੇਮ ਉੱਤੇ ਚੜ੍ਹਾਈ ਕੀਤੀ ਅਤੇ ਉਸ ਨੂੰ ਘੇਰਾ ਪਾ ਲਿਆ।
2ਅਤੇ ਸਿਦਕੀਯਾਹ ਦੇ ਗਿਆਰਵੇਂ ਸਾਲ ਦੇ ਚੌਥੇ ਮਹੀਨੇ ਦੇ ਨੌਵੇਂ ਦਿਨ, ਸ਼ਹਿਰ ਦੀ ਕੰਧ ਢਾਹ ਦਿੱਤੀ ਗਈ।
3ਤਾਂ ਬਾਬੇਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬੇਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ ਨਾਲ ਸਨ।