ਯਿਰਮਿਯਾਹ 39

ਹੁਣ ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਸ਼ਾਹੀ ਪਹਿਰੇਦਾਰ ਦੇ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਰਾਹੀਂ ਯਿਰਮਿਯਾਹ ਬਾਰੇ ਇਹ ਹੁਕਮ ਦਿੱਤੇ ਸਨ:

Jeremiah 39:11 (UKJV) Now Nebuchadrezzar king of Babylon gave charge concerning Jeremiah to Nebuzaradan the captain of the guard, saying,

9ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਕਪਤਾਨ ਗੁਲਾਮ ਕਰ ਕੇ ਬਾਬੇਲ ਨੂੰ ਲੈ ਗਿਆ।

10ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ।

11ਹੁਣ ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਸ਼ਾਹੀ ਪਹਿਰੇਦਾਰ ਦੇ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਰਾਹੀਂ ਯਿਰਮਿਯਾਹ ਬਾਰੇ ਇਹ ਹੁਕਮ ਦਿੱਤੇ ਸਨ:

12“ਉਸ ਨੂੰ ਲੈ ਜਾਓ ਅਤੇ ਉਸਦੀ ਦੇਖਭਾਲ ਕਰੋ; ਉਸਨੂੰ ਨੁਕਸਾਨ ਨਾ ਪਹੁੰਚਾਓ ਪਰ ਜੋ ਵੀ ਉਹ ਮੰਗੇ ਉਸਦੇ ਲਈ ਕਰੋ।”

13ਸੋ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬੂਸ਼ਜ਼ਬਾਨ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬੇਲ ਦੇ ਰਾਜਾ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.