ਯਿਰਮਿਯਾਹ 39

“ਉਸ ਨੂੰ ਲੈ ਜਾਓ ਅਤੇ ਉਸਦੀ ਦੇਖਭਾਲ ਕਰੋ; ਉਸਨੂੰ ਨੁਕਸਾਨ ਨਾ ਪਹੁੰਚਾਓ ਪਰ ਜੋ ਵੀ ਉਹ ਮੰਗੇ ਉਸਦੇ ਲਈ ਕਰੋ।”

Jeremiah 39:12 (UKJV) Take him, and look well to him, and do him no harm; but do unto him even as he shall say unto you.

10ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ।

11ਹੁਣ ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਸ਼ਾਹੀ ਪਹਿਰੇਦਾਰ ਦੇ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਰਾਹੀਂ ਯਿਰਮਿਯਾਹ ਬਾਰੇ ਇਹ ਹੁਕਮ ਦਿੱਤੇ ਸਨ:

12“ਉਸ ਨੂੰ ਲੈ ਜਾਓ ਅਤੇ ਉਸਦੀ ਦੇਖਭਾਲ ਕਰੋ; ਉਸਨੂੰ ਨੁਕਸਾਨ ਨਾ ਪਹੁੰਚਾਓ ਪਰ ਜੋ ਵੀ ਉਹ ਮੰਗੇ ਉਸਦੇ ਲਈ ਕਰੋ।”

13ਸੋ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬੂਸ਼ਜ਼ਬਾਨ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬੇਲ ਦੇ ਰਾਜਾ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ।

14ਅਤੇ ਮਨੁੱਖ ਘੱਲ ਕੇ ਉਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਦੇ ਹਵਾਲੇ ਕੀਤਾ। ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆਂ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.