ਯਿਰਮਿਯਾਹ 39

ਸੋ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬੂਸ਼ਜ਼ਬਾਨ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬੇਲ ਦੇ ਰਾਜਾ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ।

Jeremiah 39:13 (UKJV) So Nebuzaradan the captain of the guard sent, and Nebushasban, Rabsaris, and Nergalsharezer, Rabmag, and all the king of Babylon's princes;

11ਹੁਣ ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਸ਼ਾਹੀ ਪਹਿਰੇਦਾਰ ਦੇ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਰਾਹੀਂ ਯਿਰਮਿਯਾਹ ਬਾਰੇ ਇਹ ਹੁਕਮ ਦਿੱਤੇ ਸਨ:

12“ਉਸ ਨੂੰ ਲੈ ਜਾਓ ਅਤੇ ਉਸਦੀ ਦੇਖਭਾਲ ਕਰੋ; ਉਸਨੂੰ ਨੁਕਸਾਨ ਨਾ ਪਹੁੰਚਾਓ ਪਰ ਜੋ ਵੀ ਉਹ ਮੰਗੇ ਉਸਦੇ ਲਈ ਕਰੋ।”

13ਸੋ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬੂਸ਼ਜ਼ਬਾਨ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬੇਲ ਦੇ ਰਾਜਾ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ।

14ਅਤੇ ਮਨੁੱਖ ਘੱਲ ਕੇ ਉਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਦੇ ਹਵਾਲੇ ਕੀਤਾ। ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆਂ ਰਿਹਾ।

15ਜਦੋਂ ਯਿਰਮਿਯਾਹ ਪਹਿਰੇਦਾਰ ਦੇ ਵਿਹੜੇ ਵਿੱਚ ਸੀਮਤ ਸੀ, ਤਾਂ ਯਾਹਵੇਹ ਦਾ ਬਚਨ ਉਸ ਨੂੰ ਆਇਆ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.