ਯਿਰਮਿਯਾਹ 39

ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੂੰ ਮੇਰੇ ਉੱਤੇ ਭਰੋਸਾ ਰੱਖਿਆ, ਯਾਹਵੇਹ ਦਾ ਵਾਕ ਹੈ।’ ”

Jeremiah 39:18 (UKJV) For I will surely deliver you, and you shall not fall by the sword, but your life shall be for a prey unto you: because you have put your trust in me, says the LORD.

16“ਜਾਓ ਅਤੇ ਕੂਸ਼ੀ ਅਬਦ-ਮਲਕ ਨੂੰ ਆਖ, ‘ਇਹ ਉਹ ਹੈ ਜੋ ਯਾਹਵੇਹ ਸਰਬਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ਵਰ, ਆਖਦਾ ਹੈ: ਮੈਂ ਇਸ ਸ਼ਹਿਰ ਦੇ ਵਿਰੁੱਧ ਆਪਣੇ ਬਚਨਾਂ ਨੂੰ ਪੂਰਾ ਕਰਨ ਵਾਲਾ ਹਾਂ, ਉਹ ਬਚਨ ਤਬਾਹੀ ਦੇ ਹਨ ਖੁਸ਼ਹਾਲੀ ਦੇ ਨਹੀਂ। ਉਹ ਤੁਹਾਡੀਆਂ ਅੱਖਾਂ ਦੇ ਸਾਹਮਣੇ ਪੂਰੇ ਹੋਣਗੇ।

17ਪਰ ਮੈਂ ਤੁਹਾਨੂੰ ਉਸ ਦਿਨ ਬਚਾਵਾਂਗਾ, ਯਾਹਵੇਹ ਦਾ ਵਾਕ ਹੈ; ਤੁਹਾਨੂੰ ਉਹਨਾਂ ਦੇ ਹੱਥਾਂ ਵਿੱਚ ਨਹੀਂ ਦਿੱਤਾ ਜਾਵੇਗਾ ਜਿਨ੍ਹਾਂ ਤੋਂ ਤੁਸੀਂ ਡਰਦੇ ਹੋ।

18ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੂੰ ਮੇਰੇ ਉੱਤੇ ਭਰੋਸਾ ਰੱਖਿਆ, ਯਾਹਵੇਹ ਦਾ ਵਾਕ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.