ਯਿਰਮਿਯਾਹ 39

ਤਾਂ ਬਾਬੇਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬੇਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ ਨਾਲ ਸਨ।

Jeremiah 39:3 (UKJV) And all the princes of the king of Babylon came in, and sat in the middle gate, even Nergalsharezer, Samgarnebo, Sarsechim, Rabsaris, Nergalsharezer, Rabmag, with all the residue of the princes of the king of Babylon.

1ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਵਿੱਚ ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਫ਼ੌਜ ਨਾਲ ਯੇਰੂਸ਼ਲੇਮ ਉੱਤੇ ਚੜ੍ਹਾਈ ਕੀਤੀ ਅਤੇ ਉਸ ਨੂੰ ਘੇਰਾ ਪਾ ਲਿਆ।

2ਅਤੇ ਸਿਦਕੀਯਾਹ ਦੇ ਗਿਆਰਵੇਂ ਸਾਲ ਦੇ ਚੌਥੇ ਮਹੀਨੇ ਦੇ ਨੌਵੇਂ ਦਿਨ, ਸ਼ਹਿਰ ਦੀ ਕੰਧ ਢਾਹ ਦਿੱਤੀ ਗਈ।

3ਤਾਂ ਬਾਬੇਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬੇਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ ਨਾਲ ਸਨ।

4ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਸਾਰੇ ਸਿਪਾਹੀਆਂ ਨੇ ਉਹਨਾਂ ਨੂੰ ਦੇਖਿਆ ਤਾਂ ਉਹ ਭੱਜ ਗਏ। ਉਹ ਰਾਤ ਨੂੰ ਸ਼ਹਿਰ ਛੱਡ ਕੇ ਰਾਜੇ ਦੇ ਬਾਗ ਦੇ ਰਸਤੇ, ਦੋ ਕੰਧਾਂ ਦੇ ਵਿਚਕਾਰਲੇ ਦਰਵਾਜ਼ੇ ਰਾਹੀਂ ਅਰਬਾਹ ਵੱਲ ਚਲੇ ਗਏ।

5ਪਰ ਕਸਦੀਆਂ ਦੀ ਫ਼ੌਜ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨਾਂ ਵਿੱਚ ਸਿਦਕੀਯਾਹ ਨੂੰ ਫੜ ਲਿਆ। ਉਹ ਉਸ ਨੂੰ ਫੜ ਕੇ ਬਾਬੇਲ ਦੇ ਰਾਜੇ ਨਬੂਕਦਨੱਸਰ ਕੋਲ ਹਮਾਥ ਦੀ ਧਰਤੀ ਦੇ ਰਿਬਲਾਹ ਵਿਖੇ ਲੈ ਗਏ, ਜਿੱਥੇ ਉਸ ਨੇ ਉਸ ਨੂੰ ਸਜ਼ਾ ਸੁਣਾਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.