ਯਿਰਮਿਯਾਹ 39

ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਸਾਰੇ ਸਿਪਾਹੀਆਂ ਨੇ ਉਹਨਾਂ ਨੂੰ ਦੇਖਿਆ ਤਾਂ ਉਹ ਭੱਜ ਗਏ। ਉਹ ਰਾਤ ਨੂੰ ਸ਼ਹਿਰ ਛੱਡ ਕੇ ਰਾਜੇ ਦੇ ਬਾਗ ਦੇ ਰਸਤੇ, ਦੋ ਕੰਧਾਂ ਦੇ ਵਿਚਕਾਰਲੇ ਦਰਵਾਜ਼ੇ ਰਾਹੀਂ ਅਰਬਾਹ ਵੱਲ ਚਲੇ ਗਏ।

Jeremiah 39:4 (UKJV) And it came to pass, that when Zedekiah the king of Judah saw them, and all the men of war, then they fled, and went forth out of the city by night, by the way of the king's garden, by the gate between the two walls: and he went out the way of the plain.

2ਅਤੇ ਸਿਦਕੀਯਾਹ ਦੇ ਗਿਆਰਵੇਂ ਸਾਲ ਦੇ ਚੌਥੇ ਮਹੀਨੇ ਦੇ ਨੌਵੇਂ ਦਿਨ, ਸ਼ਹਿਰ ਦੀ ਕੰਧ ਢਾਹ ਦਿੱਤੀ ਗਈ।

3ਤਾਂ ਬਾਬੇਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬੇਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ ਨਾਲ ਸਨ।

4ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਸਾਰੇ ਸਿਪਾਹੀਆਂ ਨੇ ਉਹਨਾਂ ਨੂੰ ਦੇਖਿਆ ਤਾਂ ਉਹ ਭੱਜ ਗਏ। ਉਹ ਰਾਤ ਨੂੰ ਸ਼ਹਿਰ ਛੱਡ ਕੇ ਰਾਜੇ ਦੇ ਬਾਗ ਦੇ ਰਸਤੇ, ਦੋ ਕੰਧਾਂ ਦੇ ਵਿਚਕਾਰਲੇ ਦਰਵਾਜ਼ੇ ਰਾਹੀਂ ਅਰਬਾਹ ਵੱਲ ਚਲੇ ਗਏ।

5ਪਰ ਕਸਦੀਆਂ ਦੀ ਫ਼ੌਜ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨਾਂ ਵਿੱਚ ਸਿਦਕੀਯਾਹ ਨੂੰ ਫੜ ਲਿਆ। ਉਹ ਉਸ ਨੂੰ ਫੜ ਕੇ ਬਾਬੇਲ ਦੇ ਰਾਜੇ ਨਬੂਕਦਨੱਸਰ ਕੋਲ ਹਮਾਥ ਦੀ ਧਰਤੀ ਦੇ ਰਿਬਲਾਹ ਵਿਖੇ ਲੈ ਗਏ, ਜਿੱਥੇ ਉਸ ਨੇ ਉਸ ਨੂੰ ਸਜ਼ਾ ਸੁਣਾਈ।

6ਬਾਬੇਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬੇਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.