ਯਿਰਮਿਯਾਹ 39

ਪਰ ਕਸਦੀਆਂ ਦੀ ਫ਼ੌਜ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨਾਂ ਵਿੱਚ ਸਿਦਕੀਯਾਹ ਨੂੰ ਫੜ ਲਿਆ। ਉਹ ਉਸ ਨੂੰ ਫੜ ਕੇ ਬਾਬੇਲ ਦੇ ਰਾਜੇ ਨਬੂਕਦਨੱਸਰ ਕੋਲ ਹਮਾਥ ਦੀ ਧਰਤੀ ਦੇ ਰਿਬਲਾਹ ਵਿਖੇ ਲੈ ਗਏ, ਜਿੱਥੇ ਉਸ ਨੇ ਉਸ ਨੂੰ ਸਜ਼ਾ ਸੁਣਾਈ।

Jeremiah 39:5 (UKJV) But the Chaldeans' army pursued after them, and overtook Zedekiah in the plains of Jericho: and when they had taken him, they brought him up to Nebuchadnezzar king of Babylon to Riblah in the land of Hamath, where he gave judgment upon him.

3ਤਾਂ ਬਾਬੇਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬੇਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ ਨਾਲ ਸਨ।

4ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਸਾਰੇ ਸਿਪਾਹੀਆਂ ਨੇ ਉਹਨਾਂ ਨੂੰ ਦੇਖਿਆ ਤਾਂ ਉਹ ਭੱਜ ਗਏ। ਉਹ ਰਾਤ ਨੂੰ ਸ਼ਹਿਰ ਛੱਡ ਕੇ ਰਾਜੇ ਦੇ ਬਾਗ ਦੇ ਰਸਤੇ, ਦੋ ਕੰਧਾਂ ਦੇ ਵਿਚਕਾਰਲੇ ਦਰਵਾਜ਼ੇ ਰਾਹੀਂ ਅਰਬਾਹ ਵੱਲ ਚਲੇ ਗਏ।

5ਪਰ ਕਸਦੀਆਂ ਦੀ ਫ਼ੌਜ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨਾਂ ਵਿੱਚ ਸਿਦਕੀਯਾਹ ਨੂੰ ਫੜ ਲਿਆ। ਉਹ ਉਸ ਨੂੰ ਫੜ ਕੇ ਬਾਬੇਲ ਦੇ ਰਾਜੇ ਨਬੂਕਦਨੱਸਰ ਕੋਲ ਹਮਾਥ ਦੀ ਧਰਤੀ ਦੇ ਰਿਬਲਾਹ ਵਿਖੇ ਲੈ ਗਏ, ਜਿੱਥੇ ਉਸ ਨੇ ਉਸ ਨੂੰ ਸਜ਼ਾ ਸੁਣਾਈ।

6ਬਾਬੇਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬੇਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।

7ਤਦ ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਉਸ ਨੂੰ ਬਾਬੇਲ ਲੈ ਜਾਣ ਲਈ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.