4ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਸਾਰੇ ਸਿਪਾਹੀਆਂ ਨੇ ਉਹਨਾਂ ਨੂੰ ਦੇਖਿਆ ਤਾਂ ਉਹ ਭੱਜ ਗਏ। ਉਹ ਰਾਤ ਨੂੰ ਸ਼ਹਿਰ ਛੱਡ ਕੇ ਰਾਜੇ ਦੇ ਬਾਗ ਦੇ ਰਸਤੇ, ਦੋ ਕੰਧਾਂ ਦੇ ਵਿਚਕਾਰਲੇ ਦਰਵਾਜ਼ੇ ਰਾਹੀਂ ਅਰਬਾਹ ਵੱਲ ਚਲੇ ਗਏ।
5ਪਰ ਕਸਦੀਆਂ ਦੀ ਫ਼ੌਜ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨਾਂ ਵਿੱਚ ਸਿਦਕੀਯਾਹ ਨੂੰ ਫੜ ਲਿਆ। ਉਹ ਉਸ ਨੂੰ ਫੜ ਕੇ ਬਾਬੇਲ ਦੇ ਰਾਜੇ ਨਬੂਕਦਨੱਸਰ ਕੋਲ ਹਮਾਥ ਦੀ ਧਰਤੀ ਦੇ ਰਿਬਲਾਹ ਵਿਖੇ ਲੈ ਗਏ, ਜਿੱਥੇ ਉਸ ਨੇ ਉਸ ਨੂੰ ਸਜ਼ਾ ਸੁਣਾਈ।
6ਬਾਬੇਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬੇਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।
7ਤਦ ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਉਸ ਨੂੰ ਬਾਬੇਲ ਲੈ ਜਾਣ ਲਈ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਦਿੱਤਾ।
8ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰਾਂ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਯੇਰੂਸ਼ਲੇਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ।