5ਪਰ ਕਸਦੀਆਂ ਦੀ ਫ਼ੌਜ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨਾਂ ਵਿੱਚ ਸਿਦਕੀਯਾਹ ਨੂੰ ਫੜ ਲਿਆ। ਉਹ ਉਸ ਨੂੰ ਫੜ ਕੇ ਬਾਬੇਲ ਦੇ ਰਾਜੇ ਨਬੂਕਦਨੱਸਰ ਕੋਲ ਹਮਾਥ ਦੀ ਧਰਤੀ ਦੇ ਰਿਬਲਾਹ ਵਿਖੇ ਲੈ ਗਏ, ਜਿੱਥੇ ਉਸ ਨੇ ਉਸ ਨੂੰ ਸਜ਼ਾ ਸੁਣਾਈ।
6ਬਾਬੇਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬੇਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।
7ਤਦ ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਉਸ ਨੂੰ ਬਾਬੇਲ ਲੈ ਜਾਣ ਲਈ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਦਿੱਤਾ।
8ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰਾਂ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਯੇਰੂਸ਼ਲੇਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ।
9ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਕਪਤਾਨ ਗੁਲਾਮ ਕਰ ਕੇ ਬਾਬੇਲ ਨੂੰ ਲੈ ਗਿਆ।