ਯਿਰਮਿਯਾਹ 4

ਘੋੜਸਵਾਰਾਂ ਅਤੇ ਤੀਰ ਅੰਦਾਜ਼ਾਂ ਦੀ ਆਵਾਜ਼ ਨਾਲ ਹਰ ਸ਼ਹਿਰ ਨੱਠ ਜਾਂਦਾ ਹੈ। ਕੁਝ ਝਾੜੀਆਂ ਵਿੱਚ ਜਾਂਦੇ ਹਨ; ਕੁਝ ਚੱਟਾਨਾਂ ਦੇ ਵਿਚਕਾਰ ਚੜ੍ਹਦੇ ਹਨ। ਸਾਰੇ ਨਗਰ ਉਜਾੜ ਹੋ ਜਾਂਦੇ ਹਨ। ਉਹਨਾਂ ਵਿੱਚ ਕੋਈ ਨਹੀਂ ਵੱਸਦਾ।

Jeremiah 4:29 (UKJV) The whole city shall flee for the noise of the horsemen and bowmen; they shall go into thickets, and climb up upon the rocks: every city shall be forsaken, and not a man dwell therein.

27ਇਹ ਉਹੀ ਹੈ ਜੋ ਯਾਹਵੇਹ ਆਖਦਾ ਹੈ: “ਸਾਰੀ ਧਰਤੀ ਤਬਾਹ ਹੋ ਜਾਵੇਗੀ, ਫਿਰ ਵੀ ਮੈਂ ਇਸ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।

28ਇਸ ਲਈ ਧਰਤੀ ਸੋਗ ਕਰੇਗੀ, ਅਤੇ ਉੱਪਰ ਅਕਾਸ਼ ਹਨੇਰਾ ਹੋ ਜਾਵੇਗਾ, ਕਿਉਂਕਿ ਮੈਂ ਬੋਲਿਆ ਹੈ ਅਤੇ ਨਹੀਂ ਮੁੜਾਂਗਾ, ਮੈਂ ਫੈਸਲਾ ਕੀਤਾ ਹੈ ਅਤੇ ਵਾਪਸ ਨਹੀਂ ਮੁੜਾਂਗਾ।”

29ਘੋੜਸਵਾਰਾਂ ਅਤੇ ਤੀਰ ਅੰਦਾਜ਼ਾਂ ਦੀ ਆਵਾਜ਼ ਨਾਲ ਹਰ ਸ਼ਹਿਰ ਨੱਠ ਜਾਂਦਾ ਹੈ। ਕੁਝ ਝਾੜੀਆਂ ਵਿੱਚ ਜਾਂਦੇ ਹਨ; ਕੁਝ ਚੱਟਾਨਾਂ ਦੇ ਵਿਚਕਾਰ ਚੜ੍ਹਦੇ ਹਨ। ਸਾਰੇ ਨਗਰ ਉਜਾੜ ਹੋ ਜਾਂਦੇ ਹਨ। ਉਹਨਾਂ ਵਿੱਚ ਕੋਈ ਨਹੀਂ ਵੱਸਦਾ।

30ਹੇ ਉਜਾੜਨ ਵਾਲੀਏ, ਤੂੰ ਕੀ ਕਰਦੀ ਹੈ? ਆਪਣੇ ਆਪ ਨੂੰ ਲਾਲ ਰੰਗ ਦਾ ਕੱਪੜਾ ਕਿਉਂ ਪਾਵੇਂ ਅਤੇ ਸੋਨੇ ਦੇ ਗਹਿਣੇ ਨਾਲ ਕਿਉਂ ਸਜਾਵੇਂ? ਅਤੇ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ? ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ। ਤੇਰੇ ਪ੍ਰੇਮੀ ਤੈਨੂੰ ਤੁੱਛ ਜਾਣਦੇ ਹਨ। ਉਹ ਤੁਹਾਨੂੰ ਮਾਰਨਾ ਚਾਹੁੰਦੇ ਹਨ।

31ਮੈਂ ਔਰਤ ਦੀ ਚੀਕ ਸੁਣਦਾ ਹਾਂ, ਜਿਸ ਆਪਣੇ ਪਹਿਲੌਠੇ ਬੱਚੇ ਨੂੰ ਜਨਮ ਦੇਣ ਵਾਲੀਆਂ ਪੀੜਾ ਲੱਗੀਆਂ ਹੋਣ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਆਪਣੇ ਹੱਥ ਫੈਲਾ ਕੇ ਆਖਦੀ ਹੈ, “ਹਾਏ! ਮੈਂ ਬੇਹੋਸ਼ ਹੋ ਰਹੀ ਹਾਂ; ਮੇਰੀ ਜਾਨ ਕਾਤਲਾਂ ਦੇ ਹਵਾਲੇ ਕਰ ਦਿੱਤੀ ਗਈ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.