ਯਿਰਮਿਯਾਹ 40

ਮੈਂ ਖੁਦ ਮਿਸਪਾਹ ਵਿੱਚ ਰਹਾਂਗਾ ਤਾਂ ਜੋ ਸਾਡੇ ਕੋਲ ਆਉਣ ਵਾਲੇ ਕਸਦੀਆਂ ਦੇ ਸਾਮ੍ਹਣੇ ਤੁਹਾਡੇ ਹੱਕ ਵਿੱਚ ਗੱਲ ਕਰਾਂਗਾ, ਪਰ ਤੁਸੀਂ ਦਾਖ਼ਰਸ, ਗਰਮੀਆਂ ਦੇ ਫਲ ਅਤੇ ਜ਼ੈਤੂਨ ਦੇ ਤੇਲ ਦੀ ਵਾਢੀ ਕਰੋਗੇ ਅਤੇ ਉਹਨਾਂ ਨੂੰ ਆਪਣੇ ਭੰਡਾਰਾਂ ਵਿੱਚ ਰੱਖੋਂਗੇ ਅਤੇ ਉਹਨਾਂ ਕਸਬਿਆਂ ਵਿੱਚ ਰਹੋ ਜਿਨ੍ਹਾਂ ਉੱਤੇ ਤੁਸੀਂ ਕਬਜ਼ਾ ਕਰ ਲਿਆ ਹੈ।”

Jeremiah 40:10 (UKJV) As for me, behold, I will dwell at Mizpah, to serve the Chaldeans, which will come unto us: but all of you, gather all of you wine, and summer fruits, and oil, and put them in your vessels, and dwell in your cities that all of you have taken.

8ਤਾਂ ਨਥਾਨਯਾਹ ਦਾ ਪੁੱਤਰ ਇਸਮਾਏਲ, ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੂਮਥ ਦਾ ਪੁੱਤਰ ਸਰਾਯਾਹ ਅਤੇ ਏਫਾਈ ਨਟੋਫਾਥੀ ਦੇ ਪੁੱਤਰ ਅਤੇ ਮਕਾਹਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ।

9ਅਹੀਕਾਮ ਦੇ ਪੁੱਤਰ, ਸ਼ਾਫਾਨ ਦੇ ਪੁੱਤਰ ਗਦਲਯਾਹ ਨੇ ਉਹਨਾਂ ਨੂੰ ਅਤੇ ਉਹਨਾਂ ਦੇ ਆਦਮੀਆਂ ਨੂੰ ਭਰੋਸਾ ਦਿਵਾਉਣ ਲਈ ਸਹੁੰ ਖਾਧੀ। ਉਸਨੇ ਕਿਹਾ, “ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ, ਦੇਸ਼ ਵਿੱਚ ਵੱਸੋ ਅਤੇ ਬਾਬੇਲ ਦੇ ਰਾਜੇ ਦੀ ਸੇਵਾ ਕਰੋ, ਅਤੇ ਇਹ ਤੁਹਾਡੇ ਲਈ ਚੰਗਾ ਹੋਵੇਗਾ।

10ਮੈਂ ਖੁਦ ਮਿਸਪਾਹ ਵਿੱਚ ਰਹਾਂਗਾ ਤਾਂ ਜੋ ਸਾਡੇ ਕੋਲ ਆਉਣ ਵਾਲੇ ਕਸਦੀਆਂ ਦੇ ਸਾਮ੍ਹਣੇ ਤੁਹਾਡੇ ਹੱਕ ਵਿੱਚ ਗੱਲ ਕਰਾਂਗਾ, ਪਰ ਤੁਸੀਂ ਦਾਖ਼ਰਸ, ਗਰਮੀਆਂ ਦੇ ਫਲ ਅਤੇ ਜ਼ੈਤੂਨ ਦੇ ਤੇਲ ਦੀ ਵਾਢੀ ਕਰੋਗੇ ਅਤੇ ਉਹਨਾਂ ਨੂੰ ਆਪਣੇ ਭੰਡਾਰਾਂ ਵਿੱਚ ਰੱਖੋਂਗੇ ਅਤੇ ਉਹਨਾਂ ਕਸਬਿਆਂ ਵਿੱਚ ਰਹੋ ਜਿਨ੍ਹਾਂ ਉੱਤੇ ਤੁਸੀਂ ਕਬਜ਼ਾ ਕਰ ਲਿਆ ਹੈ।”

11ਜਦੋਂ ਮੋਆਬ, ਅੰਮੋਨ, ਅਦੋਮ ਅਤੇ ਹੋਰ ਸਾਰੇ ਦੇਸ਼ਾਂ ਦੇ ਸਾਰੇ ਯਹੂਦੀਆਂ ਨੇ ਸੁਣਿਆ ਕਿ ਬਾਬੇਲ ਦੇ ਰਾਜੇ ਨੇ ਯਹੂਦਾਹ ਵਿੱਚ ਕੁਝ ਲੋਕਾਂ ਨੂੰ ਛੱਡ ਦਿੱਤਾ ਹੈ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਉਹਨਾਂ ਦਾ ਹਾਕਮ ਬਣਾਇਆ ਹੈ,

12ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ਼ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.