ਯਿਰਮਿਯਾਹ 40

ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ਼ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।

Jeremiah 40:12 (UKJV) Even all the Jews returned out of all places where they were driven, and came to the land of Judah, to Gedaliah, unto Mizpah, and gathered wine and summer fruits very much.

10ਮੈਂ ਖੁਦ ਮਿਸਪਾਹ ਵਿੱਚ ਰਹਾਂਗਾ ਤਾਂ ਜੋ ਸਾਡੇ ਕੋਲ ਆਉਣ ਵਾਲੇ ਕਸਦੀਆਂ ਦੇ ਸਾਮ੍ਹਣੇ ਤੁਹਾਡੇ ਹੱਕ ਵਿੱਚ ਗੱਲ ਕਰਾਂਗਾ, ਪਰ ਤੁਸੀਂ ਦਾਖ਼ਰਸ, ਗਰਮੀਆਂ ਦੇ ਫਲ ਅਤੇ ਜ਼ੈਤੂਨ ਦੇ ਤੇਲ ਦੀ ਵਾਢੀ ਕਰੋਗੇ ਅਤੇ ਉਹਨਾਂ ਨੂੰ ਆਪਣੇ ਭੰਡਾਰਾਂ ਵਿੱਚ ਰੱਖੋਂਗੇ ਅਤੇ ਉਹਨਾਂ ਕਸਬਿਆਂ ਵਿੱਚ ਰਹੋ ਜਿਨ੍ਹਾਂ ਉੱਤੇ ਤੁਸੀਂ ਕਬਜ਼ਾ ਕਰ ਲਿਆ ਹੈ।”

11ਜਦੋਂ ਮੋਆਬ, ਅੰਮੋਨ, ਅਦੋਮ ਅਤੇ ਹੋਰ ਸਾਰੇ ਦੇਸ਼ਾਂ ਦੇ ਸਾਰੇ ਯਹੂਦੀਆਂ ਨੇ ਸੁਣਿਆ ਕਿ ਬਾਬੇਲ ਦੇ ਰਾਜੇ ਨੇ ਯਹੂਦਾਹ ਵਿੱਚ ਕੁਝ ਲੋਕਾਂ ਨੂੰ ਛੱਡ ਦਿੱਤਾ ਹੈ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਉਹਨਾਂ ਦਾ ਹਾਕਮ ਬਣਾਇਆ ਹੈ,

12ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ਼ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।

13ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਸਾਰੇ ਫ਼ੌਜੀ ਅਧਿਕਾਰੀ ਜੋ ਅਜੇ ਵੀ ਖੁੱਲ੍ਹੇ ਦੇਸ਼ ਵਿੱਚ ਹਨ, ਮਿਸਪਾਹ ਵਿੱਚ ਗਦਲਯਾਹ ਕੋਲ ਆਏ

14ਅਤੇ ਉਸ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਾਨਯਾਹ ਦੇ ਪੁੱਤਰ ਇਸਮਾਏਲ ਨੂੰ ਤੇਰੀ ਜਾਨ ਲੈਣ ਲਈ ਭੇਜਿਆ ਹੈ?” ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਹਨਾਂ ਦਾ ਵਿਸ਼ਵਾਸ ਨਹੀਂ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.