ਯਿਰਮਿਯਾਹ 40

ਹੁਣ ਵੇਖ, ਅੱਜ ਮੈਂ ਤੈਨੂੰ ਇਹਨਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬੇਲ ਨੂੰ ਚਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬੇਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾ।”

Jeremiah 40:4 (UKJV) And now, behold, I loose you this day from the chains which were upon yours hand. If it seem good unto you to come with me into Babylon, come; and I will look well unto you: but if it seem ill unto you to come with me into Babylon, forbear: behold, all the land is before you: where it seems good and convenient for you to go, thither go.

2ਜਦੋਂ ਪਹਿਰੇਦਾਰਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੱਭਿਆ, ਉਸਨੇ ਉਸਨੂੰ ਕਿਹਾ, “ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਇਸ ਜਗ੍ਹਾ ਲਈ ਇਹ ਤਬਾਹੀ ਦਾ ਹੁਕਮ ਦਿੱਤਾ ਹੈ।

3ਅਤੇ ਹੁਣ ਯਾਹਵੇਹ ਇਸ ਨੂੰ ਲਿਆਇਆ ਹੈ; ਉਸਨੇ ਉਵੇਂ ਹੀ ਕੀਤਾ ਹੈ ਜਿਵੇਂ ਉਸਨੇ ਕਿਹਾ ਸੀ ਕਿ ਉਹ ਕਰੇਗਾ। ਇਹ ਸਭ ਕੁਝ ਇਸ ਲਈ ਹੋਇਆ ਕਿਉਂਕਿ ਤੁਸੀਂ ਲੋਕਾਂ ਨੇ ਯਾਹਵੇਹ ਦੇ ਵਿਰੁੱਧ ਪਾਪ ਕੀਤਾ ਅਤੇ ਉਸਦਾ ਕਹਿਣਾ ਨਹੀਂ ਮੰਨਿਆ।

4ਹੁਣ ਵੇਖ, ਅੱਜ ਮੈਂ ਤੈਨੂੰ ਇਹਨਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬੇਲ ਨੂੰ ਚਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬੇਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾ।”

5ਪਰ, ਯਿਰਮਿਯਾਹ ਦੇ ਜਾਣ ਤੋਂ ਪਹਿਲਾਂ, ਇੱਕ ਨਬੂਜ਼ਰਦਾਨ ਨੇ ਅੱਗੇ ਕਿਹਾ, “ਸ਼ਾਫਾਨ ਦੇ ਪੁੱਤਰ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਵਾਪਸ ਜਾਓ, ਜਿਸ ਨੂੰ ਬਾਬੇਲ ਦੇ ਰਾਜੇ ਨੇ ਯਹੂਦਾਹ ਦੇ ਕਸਬਿਆਂ ਉੱਤੇ ਨਿਯੁਕਤ ਕੀਤਾ ਹੈ, ਅਤੇ ਉਸ ਦੇ ਨਾਲ ਲੋਕਾਂ ਵਿੱਚ ਰਹੋ, ਨਹੀਂ ਤਾਂ ਤੁਸੀਂ ਕਿਰਪਾ ਕਰਕੇ ਕਿਤੇ ਵੀ ਚਲੇ ਜਾਓ।” ਫਿਰ ਜੱਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ।

6ਇਸ ਲਈ ਯਿਰਮਿਯਾਹ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਗਿਆ ਅਤੇ ਉਸ ਦੇ ਨਾਲ ਉਹਨਾਂ ਲੋਕਾਂ ਵਿੱਚ ਰਿਹਾ ਜੋ ਦੇਸ਼ ਵਿੱਚ ਪਿੱਛੇ ਰਹਿ ਗਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.