ਯਿਰਮਿਯਾਹ 40

ਜਦੋਂ ਫ਼ੌਜ ਦੇ ਸਾਰੇ ਅਧਿਅਕਾਰੀਆਂ ਨੇ ਜਿਹੜੇ ਰਣ ਵਿੱਚ ਸਨ ਅਤੇ ਉਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬੇਲ ਦੇ ਰਾਜਾ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਦੇਸ਼ ਉੱਤੇ ਹਾਕਮ ਨਿਯੁਕਤ ਕੀਤਾ ਹੈ, ਨਾਲੇ ਉਸ ਦੇ ਮਨੁੱਖ ਅਤੇ ਔਰਤਾਂ, ਬੱਚੇ ਅਤੇ ਦੇਸ਼ ਦੇ ਗਰੀਬ ਜਿਹੜੇ ਗ਼ੁਲਾਮ ਹੋ ਕੇ ਬਾਬੇਲ ਨੂੰ ਨਹੀਂ ਗਏ ਸਨ ਉਸ ਦੀ ਜ਼ਿੰਮੇਵਾਰੀ ਵਿੱਚ ਕਰ ਦਿੱਤੇ ਹਨ,

Jeremiah 40:7 (UKJV) Now when all the captains of the forces which were in the fields, even they and their men, heard that the king of Babylon had made Gedaliah the son of Ahikam governor in the land, and had committed unto him men, and women, and children, and of the poor of the land, of them that were not carried away captive to Babylon;

5ਪਰ, ਯਿਰਮਿਯਾਹ ਦੇ ਜਾਣ ਤੋਂ ਪਹਿਲਾਂ, ਇੱਕ ਨਬੂਜ਼ਰਦਾਨ ਨੇ ਅੱਗੇ ਕਿਹਾ, “ਸ਼ਾਫਾਨ ਦੇ ਪੁੱਤਰ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਵਾਪਸ ਜਾਓ, ਜਿਸ ਨੂੰ ਬਾਬੇਲ ਦੇ ਰਾਜੇ ਨੇ ਯਹੂਦਾਹ ਦੇ ਕਸਬਿਆਂ ਉੱਤੇ ਨਿਯੁਕਤ ਕੀਤਾ ਹੈ, ਅਤੇ ਉਸ ਦੇ ਨਾਲ ਲੋਕਾਂ ਵਿੱਚ ਰਹੋ, ਨਹੀਂ ਤਾਂ ਤੁਸੀਂ ਕਿਰਪਾ ਕਰਕੇ ਕਿਤੇ ਵੀ ਚਲੇ ਜਾਓ।” ਫਿਰ ਜੱਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ।

6ਇਸ ਲਈ ਯਿਰਮਿਯਾਹ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਗਿਆ ਅਤੇ ਉਸ ਦੇ ਨਾਲ ਉਹਨਾਂ ਲੋਕਾਂ ਵਿੱਚ ਰਿਹਾ ਜੋ ਦੇਸ਼ ਵਿੱਚ ਪਿੱਛੇ ਰਹਿ ਗਏ ਸਨ।

7ਜਦੋਂ ਫ਼ੌਜ ਦੇ ਸਾਰੇ ਅਧਿਅਕਾਰੀਆਂ ਨੇ ਜਿਹੜੇ ਰਣ ਵਿੱਚ ਸਨ ਅਤੇ ਉਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬੇਲ ਦੇ ਰਾਜਾ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਦੇਸ਼ ਉੱਤੇ ਹਾਕਮ ਨਿਯੁਕਤ ਕੀਤਾ ਹੈ, ਨਾਲੇ ਉਸ ਦੇ ਮਨੁੱਖ ਅਤੇ ਔਰਤਾਂ, ਬੱਚੇ ਅਤੇ ਦੇਸ਼ ਦੇ ਗਰੀਬ ਜਿਹੜੇ ਗ਼ੁਲਾਮ ਹੋ ਕੇ ਬਾਬੇਲ ਨੂੰ ਨਹੀਂ ਗਏ ਸਨ ਉਸ ਦੀ ਜ਼ਿੰਮੇਵਾਰੀ ਵਿੱਚ ਕਰ ਦਿੱਤੇ ਹਨ,

8ਤਾਂ ਨਥਾਨਯਾਹ ਦਾ ਪੁੱਤਰ ਇਸਮਾਏਲ, ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੂਮਥ ਦਾ ਪੁੱਤਰ ਸਰਾਯਾਹ ਅਤੇ ਏਫਾਈ ਨਟੋਫਾਥੀ ਦੇ ਪੁੱਤਰ ਅਤੇ ਮਕਾਹਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ।

9ਅਹੀਕਾਮ ਦੇ ਪੁੱਤਰ, ਸ਼ਾਫਾਨ ਦੇ ਪੁੱਤਰ ਗਦਲਯਾਹ ਨੇ ਉਹਨਾਂ ਨੂੰ ਅਤੇ ਉਹਨਾਂ ਦੇ ਆਦਮੀਆਂ ਨੂੰ ਭਰੋਸਾ ਦਿਵਾਉਣ ਲਈ ਸਹੁੰ ਖਾਧੀ। ਉਸਨੇ ਕਿਹਾ, “ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ, ਦੇਸ਼ ਵਿੱਚ ਵੱਸੋ ਅਤੇ ਬਾਬੇਲ ਦੇ ਰਾਜੇ ਦੀ ਸੇਵਾ ਕਰੋ, ਅਤੇ ਇਹ ਤੁਹਾਡੇ ਲਈ ਚੰਗਾ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.