ਯਿਰਮਿਯਾਹ 40

ਤਾਂ ਨਥਾਨਯਾਹ ਦਾ ਪੁੱਤਰ ਇਸਮਾਏਲ, ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੂਮਥ ਦਾ ਪੁੱਤਰ ਸਰਾਯਾਹ ਅਤੇ ਏਫਾਈ ਨਟੋਫਾਥੀ ਦੇ ਪੁੱਤਰ ਅਤੇ ਮਕਾਹਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ।

Jeremiah 40:8 (UKJV) Then they came to Gedaliah to Mizpah, even Ishmael the son of Nethaniah, and Johanan and Jonathan the sons of Kareah, and Seraiah the son of Tanhumeth, and the sons of Ephai the Netophathite, and Jezaniah the son of a Maachathite, they and their men.

6ਇਸ ਲਈ ਯਿਰਮਿਯਾਹ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਗਿਆ ਅਤੇ ਉਸ ਦੇ ਨਾਲ ਉਹਨਾਂ ਲੋਕਾਂ ਵਿੱਚ ਰਿਹਾ ਜੋ ਦੇਸ਼ ਵਿੱਚ ਪਿੱਛੇ ਰਹਿ ਗਏ ਸਨ।

7ਜਦੋਂ ਫ਼ੌਜ ਦੇ ਸਾਰੇ ਅਧਿਅਕਾਰੀਆਂ ਨੇ ਜਿਹੜੇ ਰਣ ਵਿੱਚ ਸਨ ਅਤੇ ਉਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬੇਲ ਦੇ ਰਾਜਾ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਦੇਸ਼ ਉੱਤੇ ਹਾਕਮ ਨਿਯੁਕਤ ਕੀਤਾ ਹੈ, ਨਾਲੇ ਉਸ ਦੇ ਮਨੁੱਖ ਅਤੇ ਔਰਤਾਂ, ਬੱਚੇ ਅਤੇ ਦੇਸ਼ ਦੇ ਗਰੀਬ ਜਿਹੜੇ ਗ਼ੁਲਾਮ ਹੋ ਕੇ ਬਾਬੇਲ ਨੂੰ ਨਹੀਂ ਗਏ ਸਨ ਉਸ ਦੀ ਜ਼ਿੰਮੇਵਾਰੀ ਵਿੱਚ ਕਰ ਦਿੱਤੇ ਹਨ,

8ਤਾਂ ਨਥਾਨਯਾਹ ਦਾ ਪੁੱਤਰ ਇਸਮਾਏਲ, ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੂਮਥ ਦਾ ਪੁੱਤਰ ਸਰਾਯਾਹ ਅਤੇ ਏਫਾਈ ਨਟੋਫਾਥੀ ਦੇ ਪੁੱਤਰ ਅਤੇ ਮਕਾਹਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ।

9ਅਹੀਕਾਮ ਦੇ ਪੁੱਤਰ, ਸ਼ਾਫਾਨ ਦੇ ਪੁੱਤਰ ਗਦਲਯਾਹ ਨੇ ਉਹਨਾਂ ਨੂੰ ਅਤੇ ਉਹਨਾਂ ਦੇ ਆਦਮੀਆਂ ਨੂੰ ਭਰੋਸਾ ਦਿਵਾਉਣ ਲਈ ਸਹੁੰ ਖਾਧੀ। ਉਸਨੇ ਕਿਹਾ, “ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ, ਦੇਸ਼ ਵਿੱਚ ਵੱਸੋ ਅਤੇ ਬਾਬੇਲ ਦੇ ਰਾਜੇ ਦੀ ਸੇਵਾ ਕਰੋ, ਅਤੇ ਇਹ ਤੁਹਾਡੇ ਲਈ ਚੰਗਾ ਹੋਵੇਗਾ।

10ਮੈਂ ਖੁਦ ਮਿਸਪਾਹ ਵਿੱਚ ਰਹਾਂਗਾ ਤਾਂ ਜੋ ਸਾਡੇ ਕੋਲ ਆਉਣ ਵਾਲੇ ਕਸਦੀਆਂ ਦੇ ਸਾਮ੍ਹਣੇ ਤੁਹਾਡੇ ਹੱਕ ਵਿੱਚ ਗੱਲ ਕਰਾਂਗਾ, ਪਰ ਤੁਸੀਂ ਦਾਖ਼ਰਸ, ਗਰਮੀਆਂ ਦੇ ਫਲ ਅਤੇ ਜ਼ੈਤੂਨ ਦੇ ਤੇਲ ਦੀ ਵਾਢੀ ਕਰੋਗੇ ਅਤੇ ਉਹਨਾਂ ਨੂੰ ਆਪਣੇ ਭੰਡਾਰਾਂ ਵਿੱਚ ਰੱਖੋਂਗੇ ਅਤੇ ਉਹਨਾਂ ਕਸਬਿਆਂ ਵਿੱਚ ਰਹੋ ਜਿਨ੍ਹਾਂ ਉੱਤੇ ਤੁਸੀਂ ਕਬਜ਼ਾ ਕਰ ਲਿਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.