ਯਿਰਮਿਯਾਹ 41

ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਾਨਯਾਹ ਦੇ ਪੁੱਤਰ ਤੇ ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜੇ ਦੇ ਅਧਿਕਾਰੀਆਂ ਵਿੱਚੋਂ ਇੱਕ ਸੀ, ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਦਸ ਮਨੁੱਖਾਂ ਨਾਲ ਆਇਆ। ਜਦੋਂ ਉਹ ਉੱਥੇ ਇਕੱਠੇ ਖਾਣਾ ਖਾ ਰਹੇ ਸਨ,

Jeremiah 41:1 (UKJV) Now it came to pass in the seventh month, that Ishmael the son of Nethaniah the son of Elishama, of the seed royal, and the princes of the king, even ten men with him, came unto Gedaliah the son of Ahikam to Mizpah; and there they did eat bread together in Mizpah.

1ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਾਨਯਾਹ ਦੇ ਪੁੱਤਰ ਤੇ ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜੇ ਦੇ ਅਧਿਕਾਰੀਆਂ ਵਿੱਚੋਂ ਇੱਕ ਸੀ, ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਦਸ ਮਨੁੱਖਾਂ ਨਾਲ ਆਇਆ। ਜਦੋਂ ਉਹ ਉੱਥੇ ਇਕੱਠੇ ਖਾਣਾ ਖਾ ਰਹੇ ਸਨ,

2ਨਥਾਨਯਾਹ ਦੇ ਪੁੱਤਰ ਇਸਮਾਏਲ ਅਤੇ ਉਹ ਦੇ ਨਾਲ ਦੇ ਦਸ ਮਨੁੱਖ ਉੱਠੇ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ ਜਿਸ ਨੂੰ ਬਾਬੇਲ ਦੇ ਪਾਤਸ਼ਾਹ ਨੇ ਦੇਸ਼ ਦਾ ਹਾਕਮ ਥਾਪਿਆ ਸੀ।

3ਇਸਮਾਏਲ ਨੇ ਯਹੂਦਾਹ ਦੇ ਉਹਨਾਂ ਸਾਰੇ ਆਦਮੀਆਂ ਨੂੰ ਵੀ ਮਾਰ ਦਿੱਤਾ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਨਾਲ ਹੀ ਬਾਬੇਲ ਦੇ ਸਿਪਾਹੀਆਂ ਨੂੰ ਵੀ ਮਾਰ ਦਿੱਤਾ ਜੋ ਉੱਥੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.