10ਤਾਂ ਇਸਮਾਏਲ ਨੇ ਸਾਰੇ ਰਹਿੰਦੇ-ਖੁੰਹਦੇ ਲੋਕ ਮਿਸਪਾਹ ਵਿੱਚ ਅਰਥਾਤ ਰਾਜਾ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚਲੇ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਹਨਾਂ ਨੂੰ ਜੱਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤਰ ਗਦਲਯਾਹ ਦੀ ਜ਼ਿੰਮੇਵਾਰੀ ਵਿੱਚ ਕਰ ਗਿਆ ਸੀ। ਨਥਾਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ।
11ਜਦੋਂ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਉਸ ਦੇ ਨਾਲ ਦੇ ਸਾਰੇ ਫ਼ੌਜੀ ਸੈਨਾਪਤੀ ਨੇ ਨਥਾਨਯਾਹ ਦੇ ਪੁੱਤਰ ਇਸਮਾਏਲ ਦੇ ਸਾਰੇ ਅਪਰਾਧਾਂ ਬਾਰੇ ਸੁਣਿਆ,
12ਤਾਂ ਉਹ ਆਪਣੇ ਸਾਰੇ ਆਦਮੀਆਂ ਨੂੰ ਲੈ ਕੇ ਨਥਾਨਯਾਹ ਦੇ ਪੁੱਤਰ ਇਸਮਾਏਲ ਨਾਲ ਲੜਨ ਲਈ ਗਏ। ਉਹਨਾਂ ਨੇ ਗਿਬਓਨ ਦੇ ਵੱਡੇ ਤਲਾਬ ਦੇ ਨੇੜੇ ਉਸ ਨੂੰ ਫੜ ਲਿਆ।
13ਜਦੋਂ ਇਸਮਾਏਲ ਦੇ ਨਾਲ ਦੇ ਸਾਰੇ ਲੋਕਾਂ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਉਸ ਦੇ ਨਾਲ ਦੇ ਫ਼ੌਜ ਦੇ ਸੈਨਾਪਤੀਆਂ ਨੂੰ ਵੇਖਿਆ ਤਾਂ ਉਹ ਬਹੁਤ ਖੁਸ਼ ਹੋਏ।
14ਇਸਮਾਏਲ ਨੇ ਮਿਸਪਾਹ ਵਿੱਚ ਸਾਰੇ ਲੋਕਾਂ ਨੂੰ ਬੰਦੀ ਬਣਾ ਲਿਆ ਸੀ ਅਤੇ ਕਾਰੇਆਹ ਦੇ ਪੁੱਤਰ ਯੋਹਾਨਾਨ ਕੋਲ ਚਲੇ ਗਏ।