16ਤਦ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਸ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਹਨਾਂ ਨੂੰ ਉਹ ਨੇ ਨਥਾਨਯਾਹ ਦੇ ਪੁੱਤਰ ਇਸਮਾਏਲ ਤੋਂ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਯੋਧਿਆਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਹਨਾਂ ਨੂੰ ਉਹ ਗਿਬਓਨ ਤੋਂ ਮੋੜ ਲਿਆਇਆ ਸੀ।
17ਅਤੇ ਉਹ ਚੱਲੇ ਗਏ ਅਤੇ ਗੇਰੂਥ ਕਿਮਹਾਮ ਵਿੱਚ ਟਿਕੇ ਜਿਹੜਾ ਬੈਤਲਹਮ ਦੇ ਨੇੜੇ ਹੈ ਕਿ ਮਿਸਰ ਨੂੰ ਜਾਣ,
18ਉਹ ਉਹਨਾਂ ਤੋਂ ਡਰਦੇ ਸਨ ਕਿਉਂਕਿ ਨਥਾਨਯਾਹ ਦੇ ਪੁੱਤਰ ਇਸਮਾਏਲ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਾਰ ਦਿੱਤਾ ਸੀ, ਜਿਸ ਨੂੰ ਬਾਬੇਲ ਦੇ ਰਾਜੇ ਨੇ ਨਿਯੁਕਤ ਕੀਤਾ ਸੀ। ਜ਼ਮੀਨ ਉੱਤੇ ਰਾਜਪਾਲ।