1ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਾਨਯਾਹ ਦੇ ਪੁੱਤਰ ਤੇ ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜੇ ਦੇ ਅਧਿਕਾਰੀਆਂ ਵਿੱਚੋਂ ਇੱਕ ਸੀ, ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਦਸ ਮਨੁੱਖਾਂ ਨਾਲ ਆਇਆ। ਜਦੋਂ ਉਹ ਉੱਥੇ ਇਕੱਠੇ ਖਾਣਾ ਖਾ ਰਹੇ ਸਨ,
2ਨਥਾਨਯਾਹ ਦੇ ਪੁੱਤਰ ਇਸਮਾਏਲ ਅਤੇ ਉਹ ਦੇ ਨਾਲ ਦੇ ਦਸ ਮਨੁੱਖ ਉੱਠੇ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ ਜਿਸ ਨੂੰ ਬਾਬੇਲ ਦੇ ਪਾਤਸ਼ਾਹ ਨੇ ਦੇਸ਼ ਦਾ ਹਾਕਮ ਥਾਪਿਆ ਸੀ।
3ਇਸਮਾਏਲ ਨੇ ਯਹੂਦਾਹ ਦੇ ਉਹਨਾਂ ਸਾਰੇ ਆਦਮੀਆਂ ਨੂੰ ਵੀ ਮਾਰ ਦਿੱਤਾ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਨਾਲ ਹੀ ਬਾਬੇਲ ਦੇ ਸਿਪਾਹੀਆਂ ਨੂੰ ਵੀ ਮਾਰ ਦਿੱਤਾ ਜੋ ਉੱਥੇ ਸਨ।
4ਗਦਲਯਾਹ ਦੇ ਕਤਲ ਦੇ ਅਗਲੇ ਦਿਨ, ਇਸ ਤੋਂ ਪਹਿਲਾਂ ਕਿ ਕਿਸੇ ਨੂੰ ਪਤਾ ਲੱਗ ਜਾਵੇ,