ਯਿਰਮਿਯਾਹ 41

ਇਸਮਾਏਲ ਨੇ ਯਹੂਦਾਹ ਦੇ ਉਹਨਾਂ ਸਾਰੇ ਆਦਮੀਆਂ ਨੂੰ ਵੀ ਮਾਰ ਦਿੱਤਾ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਨਾਲ ਹੀ ਬਾਬੇਲ ਦੇ ਸਿਪਾਹੀਆਂ ਨੂੰ ਵੀ ਮਾਰ ਦਿੱਤਾ ਜੋ ਉੱਥੇ ਸਨ।

Jeremiah 41:3 (UKJV) Ishmael also slew all the Jews that were with him, even with Gedaliah, at Mizpah, and the Chaldeans that were found there, and the men of war.

1ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਾਨਯਾਹ ਦੇ ਪੁੱਤਰ ਤੇ ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜੇ ਦੇ ਅਧਿਕਾਰੀਆਂ ਵਿੱਚੋਂ ਇੱਕ ਸੀ, ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਦਸ ਮਨੁੱਖਾਂ ਨਾਲ ਆਇਆ। ਜਦੋਂ ਉਹ ਉੱਥੇ ਇਕੱਠੇ ਖਾਣਾ ਖਾ ਰਹੇ ਸਨ,

2ਨਥਾਨਯਾਹ ਦੇ ਪੁੱਤਰ ਇਸਮਾਏਲ ਅਤੇ ਉਹ ਦੇ ਨਾਲ ਦੇ ਦਸ ਮਨੁੱਖ ਉੱਠੇ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ ਜਿਸ ਨੂੰ ਬਾਬੇਲ ਦੇ ਪਾਤਸ਼ਾਹ ਨੇ ਦੇਸ਼ ਦਾ ਹਾਕਮ ਥਾਪਿਆ ਸੀ।

3ਇਸਮਾਏਲ ਨੇ ਯਹੂਦਾਹ ਦੇ ਉਹਨਾਂ ਸਾਰੇ ਆਦਮੀਆਂ ਨੂੰ ਵੀ ਮਾਰ ਦਿੱਤਾ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਨਾਲ ਹੀ ਬਾਬੇਲ ਦੇ ਸਿਪਾਹੀਆਂ ਨੂੰ ਵੀ ਮਾਰ ਦਿੱਤਾ ਜੋ ਉੱਥੇ ਸਨ।

4ਗਦਲਯਾਹ ਦੇ ਕਤਲ ਦੇ ਅਗਲੇ ਦਿਨ, ਇਸ ਤੋਂ ਪਹਿਲਾਂ ਕਿ ਕਿਸੇ ਨੂੰ ਪਤਾ ਲੱਗ ਜਾਵੇ,

5ਅੱਸੀ ਮਨੁੱਖ ਜਿਨ੍ਹਾਂ ਨੇ ਆਪਣੀਆਂ ਦਾੜ੍ਹੀਆਂ ਮੁੰਨਾਈਆਂ ਸਨ, ਆਪਣੇ ਕੱਪੜੇ ਪਾੜੇ ਅਤੇ ਆਪਣੇ ਆਪ ਨੂੰ ਵੱਢ ਲਿਆ ਸੀ, ਸ਼ੇਕੇਮ, ਸ਼ੀਲੋਹ ਅਤੇ ਸਾਮਰਿਯਾ ਤੋਂ ਆਪਣੇ ਨਾਲ ਅਨਾਜ਼ ਦੀਆਂ ਭੇਟਾਂ ਅਤੇ ਧੂਪ ਲੈ ਕੇ ਯਾਹਵੇਹ ਦੇ ਘਰ ਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.