ਯਿਰਮਿਯਾਹ 42

ਉਹ ਸਾਰੇ ਮਨੁੱਖ ਜਿਹੜੇ ਮਿਸਰ ਵਿੱਚ ਜਾ ਕੇ ਰਹਿਣ ਦਾ ਫ਼ੈਸਲਾ ਕਰਦਾ ਹੈ, ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਉਹ ਉਸ ਬੁਰਿਆਈ ਤੋਂ ਜਿਹੜੀ ਮੈਂ ਉਹਨਾਂ ਉੱਤੇ ਲਿਆਵਾਂਗਾ ਨਾ ਨੱਠ ਸਕਣਗੇ, ਨਾ ਉਸ ਤੋਂ ਛੁੱਟ ਸਕਣਗੇ।’

Jeremiah 42:17 (UKJV) So shall it be with all the men that set their faces to go into Egypt to sojourn there; they shall die by the sword, by the famine, and by the pestilence: and none of them shall remain or escape from the evil that I will bring upon them.

15ਤਦ ਹੇ ਯਹੂਦਾਹ ਦੇ ਬਚੇ ਲੋਕੋਂ, ਯਾਹਵੇਹ ਦਾ ਬਚਨ ਸੁਣੋ। ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਉਂ ਫ਼ਰਮਾਉਂਦਾ ਹੈ, ‘ਜੇਕਰ ਤੁਸੀਂ ਮਿਸਰ ਨੂੰ ਜਾਣ ਦਾ ਪੱਕਾ ਇਰਾਦਾ ਕੀਤਾ ਹੈ ਅਤੇ ਤੁਸੀਂ ਉੱਥੇ ਜਾ ਕੇ ਵੱਸੋਗੇ,

16ਤਾਂ ਜਿਸ ਤਲਵਾਰ ਤੋਂ ਤੁਸੀਂ ਡਰਦੇ ਹੋ, ਉੱਥੇ ਤੁਹਾਨੂੰ ਆ ਜਾਵੇਗੀ ਅਤੇ ਜਿਸ ਕਾਲ ਤੋਂ ਤੁਸੀਂ ਡਰਦੇ ਹੋ ਉਹ ਤੁਹਾਡੇ ਪਿੱਛੇ ਮਿਸਰ ਵਿੱਚ ਆਵੇਗਾ ਅਤੇ ਉੱਥੇ ਤੁਸੀਂ ਮਰ ਜਾਵੋਂਗੇ।

17ਉਹ ਸਾਰੇ ਮਨੁੱਖ ਜਿਹੜੇ ਮਿਸਰ ਵਿੱਚ ਜਾ ਕੇ ਰਹਿਣ ਦਾ ਫ਼ੈਸਲਾ ਕਰਦਾ ਹੈ, ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਉਹ ਉਸ ਬੁਰਿਆਈ ਤੋਂ ਜਿਹੜੀ ਮੈਂ ਉਹਨਾਂ ਉੱਤੇ ਲਿਆਵਾਂਗਾ ਨਾ ਨੱਠ ਸਕਣਗੇ, ਨਾ ਉਸ ਤੋਂ ਛੁੱਟ ਸਕਣਗੇ।’

18ਇਹ ਉਹੀ ਹੈ ਜੋ ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਆਖਦਾ ਹੈ: ‘ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯੇਰੂਸ਼ਲੇਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ। ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ।’

19“ਹੇ ਯਹੂਦਾਹ ਦੇ ਬਚੇ ਹੋਏ ਲੋਕੋਂ, ਯਾਹਵੇਹ ਦਾ ਬਚਨ ਤੁਹਾਡੇ ਲਈ ਇਹ ਹੈ, ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.