ਯਿਰਮਿਯਾਹ 42

“ਹੇ ਯਹੂਦਾਹ ਦੇ ਬਚੇ ਹੋਏ ਲੋਕੋਂ, ਯਾਹਵੇਹ ਦਾ ਬਚਨ ਤੁਹਾਡੇ ਲਈ ਇਹ ਹੈ, ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ

Jeremiah 42:19 (UKJV) The LORD has said concerning you, O all of you remnant of Judah; Go all of you not into Egypt: know certainly that I have admonished you this day.

17ਉਹ ਸਾਰੇ ਮਨੁੱਖ ਜਿਹੜੇ ਮਿਸਰ ਵਿੱਚ ਜਾ ਕੇ ਰਹਿਣ ਦਾ ਫ਼ੈਸਲਾ ਕਰਦਾ ਹੈ, ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਉਹ ਉਸ ਬੁਰਿਆਈ ਤੋਂ ਜਿਹੜੀ ਮੈਂ ਉਹਨਾਂ ਉੱਤੇ ਲਿਆਵਾਂਗਾ ਨਾ ਨੱਠ ਸਕਣਗੇ, ਨਾ ਉਸ ਤੋਂ ਛੁੱਟ ਸਕਣਗੇ।’

18ਇਹ ਉਹੀ ਹੈ ਜੋ ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਆਖਦਾ ਹੈ: ‘ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯੇਰੂਸ਼ਲੇਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ। ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ।’

19“ਹੇ ਯਹੂਦਾਹ ਦੇ ਬਚੇ ਹੋਏ ਲੋਕੋਂ, ਯਾਹਵੇਹ ਦਾ ਬਚਨ ਤੁਹਾਡੇ ਲਈ ਇਹ ਹੈ, ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ

20ਕਿ ਤੁਸੀਂ ਇੱਕ ਵੱਡੀ ਗਲਤੀ ਕੀਤੀ ਹੈ ਜਦੋਂ ਤੁਸੀਂ ਮੈਨੂੰ ਭੇਜਿਆ ਸੀ। ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਕਿਹਾ, ‘ਸਾਡੇ ਲਈ ਸਾਡੇ ਪਰਮੇਸ਼ਵਰ ਨੂੰ ਪ੍ਰਾਰਥਨਾ ਕਰੋ; ਸਾਨੂੰ ਉਹ ਸਭ ਕੁਝ ਦੱਸੋ ਜੋ ਉਹ ਕਹਿੰਦਾ ਹੈ ਅਤੇ ਅਸੀਂ ਕਰਾਂਗੇ।’

21ਮੈਂ ਤੁਹਾਨੂੰ ਅੱਜ ਦੱਸ ਦਿੱਤਾ ਹੈ, ਪਰ ਤੁਸੀਂ ਅਜੇ ਵੀ ਯਾਹਵੇਹ ਆਪਣੇ ਪਰਮੇਸ਼ਵਰ ਦਾ ਹੁਕਮ ਨਹੀਂ ਮੰਨਿਆ ਜਿਸਨੇ ਮੈਨੂੰ ਤੁਹਾਨੂੰ ਦੱਸਣ ਲਈ ਭੇਜਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.