ਯਿਰਮਿਯਾਹ 42

ਕਿ ਤੁਸੀਂ ਇੱਕ ਵੱਡੀ ਗਲਤੀ ਕੀਤੀ ਹੈ ਜਦੋਂ ਤੁਸੀਂ ਮੈਨੂੰ ਭੇਜਿਆ ਸੀ। ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਕਿਹਾ, ‘ਸਾਡੇ ਲਈ ਸਾਡੇ ਪਰਮੇਸ਼ਵਰ ਨੂੰ ਪ੍ਰਾਰਥਨਾ ਕਰੋ; ਸਾਨੂੰ ਉਹ ਸਭ ਕੁਝ ਦੱਸੋ ਜੋ ਉਹ ਕਹਿੰਦਾ ਹੈ ਅਤੇ ਅਸੀਂ ਕਰਾਂਗੇ।’

Jeremiah 42:20 (UKJV) For all of you dissembled in your hearts, when all of you sent me unto the LORD your God, saying, Pray for us unto the LORD our God; and according unto all that the LORD our God shall say, so declare unto us, and we will do it.

18ਇਹ ਉਹੀ ਹੈ ਜੋ ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ ਆਖਦਾ ਹੈ: ‘ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯੇਰੂਸ਼ਲੇਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ। ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ।’

19“ਹੇ ਯਹੂਦਾਹ ਦੇ ਬਚੇ ਹੋਏ ਲੋਕੋਂ, ਯਾਹਵੇਹ ਦਾ ਬਚਨ ਤੁਹਾਡੇ ਲਈ ਇਹ ਹੈ, ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ

20ਕਿ ਤੁਸੀਂ ਇੱਕ ਵੱਡੀ ਗਲਤੀ ਕੀਤੀ ਹੈ ਜਦੋਂ ਤੁਸੀਂ ਮੈਨੂੰ ਭੇਜਿਆ ਸੀ। ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਕਿਹਾ, ‘ਸਾਡੇ ਲਈ ਸਾਡੇ ਪਰਮੇਸ਼ਵਰ ਨੂੰ ਪ੍ਰਾਰਥਨਾ ਕਰੋ; ਸਾਨੂੰ ਉਹ ਸਭ ਕੁਝ ਦੱਸੋ ਜੋ ਉਹ ਕਹਿੰਦਾ ਹੈ ਅਤੇ ਅਸੀਂ ਕਰਾਂਗੇ।’

21ਮੈਂ ਤੁਹਾਨੂੰ ਅੱਜ ਦੱਸ ਦਿੱਤਾ ਹੈ, ਪਰ ਤੁਸੀਂ ਅਜੇ ਵੀ ਯਾਹਵੇਹ ਆਪਣੇ ਪਰਮੇਸ਼ਵਰ ਦਾ ਹੁਕਮ ਨਹੀਂ ਮੰਨਿਆ ਜਿਸਨੇ ਮੈਨੂੰ ਤੁਹਾਨੂੰ ਦੱਸਣ ਲਈ ਭੇਜਿਆ ਹੈ।

22ਇਸ ਲਈ ਹੁਣ ਇਹ ਗੱਲ ਨਿਸ਼ਚਿਤ ਕਰ ਲਵੋ ਕਿ ਤੁਸੀਂ ਜਿੱਥੇ ਵੱਸਣਾ ਚਾਹੁੰਦੇ ਹੋ ਉੱਥੇ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਮਰੋਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.