ਯਿਰਮਿਯਾਹ 42

ਮੈਂ ਤੁਹਾਨੂੰ ਅੱਜ ਦੱਸ ਦਿੱਤਾ ਹੈ, ਪਰ ਤੁਸੀਂ ਅਜੇ ਵੀ ਯਾਹਵੇਹ ਆਪਣੇ ਪਰਮੇਸ਼ਵਰ ਦਾ ਹੁਕਮ ਨਹੀਂ ਮੰਨਿਆ ਜਿਸਨੇ ਮੈਨੂੰ ਤੁਹਾਨੂੰ ਦੱਸਣ ਲਈ ਭੇਜਿਆ ਹੈ।

Jeremiah 42:21 (UKJV) And now I have this day declared it to you; but all of you have not obeyed the voice of the LORD your God, nor any thing for the which he has sent me unto you.

19“ਹੇ ਯਹੂਦਾਹ ਦੇ ਬਚੇ ਹੋਏ ਲੋਕੋਂ, ਯਾਹਵੇਹ ਦਾ ਬਚਨ ਤੁਹਾਡੇ ਲਈ ਇਹ ਹੈ, ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ

20ਕਿ ਤੁਸੀਂ ਇੱਕ ਵੱਡੀ ਗਲਤੀ ਕੀਤੀ ਹੈ ਜਦੋਂ ਤੁਸੀਂ ਮੈਨੂੰ ਭੇਜਿਆ ਸੀ। ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਕਿਹਾ, ‘ਸਾਡੇ ਲਈ ਸਾਡੇ ਪਰਮੇਸ਼ਵਰ ਨੂੰ ਪ੍ਰਾਰਥਨਾ ਕਰੋ; ਸਾਨੂੰ ਉਹ ਸਭ ਕੁਝ ਦੱਸੋ ਜੋ ਉਹ ਕਹਿੰਦਾ ਹੈ ਅਤੇ ਅਸੀਂ ਕਰਾਂਗੇ।’

21ਮੈਂ ਤੁਹਾਨੂੰ ਅੱਜ ਦੱਸ ਦਿੱਤਾ ਹੈ, ਪਰ ਤੁਸੀਂ ਅਜੇ ਵੀ ਯਾਹਵੇਹ ਆਪਣੇ ਪਰਮੇਸ਼ਵਰ ਦਾ ਹੁਕਮ ਨਹੀਂ ਮੰਨਿਆ ਜਿਸਨੇ ਮੈਨੂੰ ਤੁਹਾਨੂੰ ਦੱਸਣ ਲਈ ਭੇਜਿਆ ਹੈ।

22ਇਸ ਲਈ ਹੁਣ ਇਹ ਗੱਲ ਨਿਸ਼ਚਿਤ ਕਰ ਲਵੋ ਕਿ ਤੁਸੀਂ ਜਿੱਥੇ ਵੱਸਣਾ ਚਾਹੁੰਦੇ ਹੋ ਉੱਥੇ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਮਰੋਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.