ਯਿਰਮਿਯਾਹ 42

ਯਿਰਮਿਯਾਹ ਨਬੀ ਨੇ ਜਵਾਬ ਦਿੱਤਾ, “ਮੈਂ ਤੈਨੂੰ ਸੁਣਿਆ ਹੈ ਮੈਂ ਨਿਸ਼ਚਤ ਤੌਰ ਤੇ ਤੁਹਾਡੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਾਂਗਾ ਜਿਵੇਂ ਤੁਸੀਂ ਬੇਨਤੀ ਕੀਤੀ ਹੈ; ਮੈਂ ਤੁਹਾਨੂੰ ਉਹ ਸਭ ਕੁਝ ਦੱਸਾਂਗਾ ਜੋ ਯਾਹਵੇਹ ਆਖਦਾ ਹੈ ਅਤੇ ਤੁਹਾਡੇ ਤੋਂ ਕੁਝ ਵੀ ਵਾਪਸ ਨਹੀਂ ਰੱਖਾਂਗਾ।”

Jeremiah 42:4 (UKJV) Then Jeremiah the prophet said unto them, I have heard you; behold, I will pray unto the LORD your God according to your words; and it shall come to pass, that whatsoever thing the LORD shall answer you, I will declare it unto you; I will keep nothing back from you.

2ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ “ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ ਸਾਡੇ ਲਈ ਯਾਹਵੇਹ ਆਪਣੇ ਪਰਮੇਸ਼ਵਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ।

3ਪ੍ਰਾਰਥਨਾ ਕਰੋ ਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਸਾਨੂੰ ਦੱਸੇ ਕਿ ਸਾਨੂੰ ਕਿੱਥੇ ਜਾਣਾ ਚਾਹੀਦਾ ਹੈ ਅਤੇ ਸਾਨੂੰ ਕੀ ਕਰਨਾ ਚਾਹੀਦਾ ਹੈ।”

4ਯਿਰਮਿਯਾਹ ਨਬੀ ਨੇ ਜਵਾਬ ਦਿੱਤਾ, “ਮੈਂ ਤੈਨੂੰ ਸੁਣਿਆ ਹੈ ਮੈਂ ਨਿਸ਼ਚਤ ਤੌਰ ਤੇ ਤੁਹਾਡੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਾਂਗਾ ਜਿਵੇਂ ਤੁਸੀਂ ਬੇਨਤੀ ਕੀਤੀ ਹੈ; ਮੈਂ ਤੁਹਾਨੂੰ ਉਹ ਸਭ ਕੁਝ ਦੱਸਾਂਗਾ ਜੋ ਯਾਹਵੇਹ ਆਖਦਾ ਹੈ ਅਤੇ ਤੁਹਾਡੇ ਤੋਂ ਕੁਝ ਵੀ ਵਾਪਸ ਨਹੀਂ ਰੱਖਾਂਗਾ।”

5ਤਦ ਉਹਨਾਂ ਨੇ ਯਿਰਮਿਯਾਹ ਨੂੰ ਕਿਹਾ, “ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜਿਹੜੀ ਤੁਹਾਨੂੰ ਯਾਹਵੇਹ ਤੁਹਾਡਾ ਪਰਮੇਸ਼ਵਰ ਸਾਨੂੰ ਦੱਸਣ ਲਈ ਭੇਜਦਾ ਹੈ, ਜੇਕਰ ਅਸੀਂ ਨਹੀਂ ਕਰਾਂਗੇ, ਯਾਹਵੇਹ ਸਾਡੇ ਵਿਰੁੱਧ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ।

6ਭਾਵੇਂ ਕੀ ਇਹ ਸੰਦੇਸ਼ ਸਾਡੇ ਲਈ ਸੁੱਖ ਦਾ ਹੋਵੇ ਜਾਂ ਦੁੱਖ ਦਾ ਹੋਵੇ, ਅਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਸੰਦੇਸ਼ ਨੂੰ ਸੁਣਾਂਗੇ, ਜਿਸ ਦੇ ਅੱਗੇ ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ, ਕਿਉਂਕਿ ਜਦੋਂ ਅਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਹੁਕਮ ਨੂੰ ਮੰਨਾਂਗੇ ਤਾਂ ਸਾਡਾ ਭਲਾ ਹੋਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.