ਯਿਰਮਿਯਾਹ 42

ਤਦ ਉਹਨਾਂ ਨੇ ਯਿਰਮਿਯਾਹ ਨੂੰ ਕਿਹਾ, “ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜਿਹੜੀ ਤੁਹਾਨੂੰ ਯਾਹਵੇਹ ਤੁਹਾਡਾ ਪਰਮੇਸ਼ਵਰ ਸਾਨੂੰ ਦੱਸਣ ਲਈ ਭੇਜਦਾ ਹੈ, ਜੇਕਰ ਅਸੀਂ ਨਹੀਂ ਕਰਾਂਗੇ, ਯਾਹਵੇਹ ਸਾਡੇ ਵਿਰੁੱਧ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ।

Jeremiah 42:5 (UKJV) Then they said to Jeremiah, The LORD be a true and faithful witness between us, if we do not even according to all things for the which the LORD your God shall send you to us.

3ਪ੍ਰਾਰਥਨਾ ਕਰੋ ਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਸਾਨੂੰ ਦੱਸੇ ਕਿ ਸਾਨੂੰ ਕਿੱਥੇ ਜਾਣਾ ਚਾਹੀਦਾ ਹੈ ਅਤੇ ਸਾਨੂੰ ਕੀ ਕਰਨਾ ਚਾਹੀਦਾ ਹੈ।”

4ਯਿਰਮਿਯਾਹ ਨਬੀ ਨੇ ਜਵਾਬ ਦਿੱਤਾ, “ਮੈਂ ਤੈਨੂੰ ਸੁਣਿਆ ਹੈ ਮੈਂ ਨਿਸ਼ਚਤ ਤੌਰ ਤੇ ਤੁਹਾਡੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਾਂਗਾ ਜਿਵੇਂ ਤੁਸੀਂ ਬੇਨਤੀ ਕੀਤੀ ਹੈ; ਮੈਂ ਤੁਹਾਨੂੰ ਉਹ ਸਭ ਕੁਝ ਦੱਸਾਂਗਾ ਜੋ ਯਾਹਵੇਹ ਆਖਦਾ ਹੈ ਅਤੇ ਤੁਹਾਡੇ ਤੋਂ ਕੁਝ ਵੀ ਵਾਪਸ ਨਹੀਂ ਰੱਖਾਂਗਾ।”

5ਤਦ ਉਹਨਾਂ ਨੇ ਯਿਰਮਿਯਾਹ ਨੂੰ ਕਿਹਾ, “ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜਿਹੜੀ ਤੁਹਾਨੂੰ ਯਾਹਵੇਹ ਤੁਹਾਡਾ ਪਰਮੇਸ਼ਵਰ ਸਾਨੂੰ ਦੱਸਣ ਲਈ ਭੇਜਦਾ ਹੈ, ਜੇਕਰ ਅਸੀਂ ਨਹੀਂ ਕਰਾਂਗੇ, ਯਾਹਵੇਹ ਸਾਡੇ ਵਿਰੁੱਧ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ।

6ਭਾਵੇਂ ਕੀ ਇਹ ਸੰਦੇਸ਼ ਸਾਡੇ ਲਈ ਸੁੱਖ ਦਾ ਹੋਵੇ ਜਾਂ ਦੁੱਖ ਦਾ ਹੋਵੇ, ਅਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਸੰਦੇਸ਼ ਨੂੰ ਸੁਣਾਂਗੇ, ਜਿਸ ਦੇ ਅੱਗੇ ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ, ਕਿਉਂਕਿ ਜਦੋਂ ਅਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਹੁਕਮ ਨੂੰ ਮੰਨਾਂਗੇ ਤਾਂ ਸਾਡਾ ਭਲਾ ਹੋਵੇਗਾ।”

7ਦਸ ਦਿਨਾਂ ਬਾਅਦ ਯਾਹਵੇਹ ਦਾ ਬਚਨ ਯਿਰਮਿਯਾਹ ਨੂੰ ਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.