ਯਿਰਮਿਯਾਹ 43

ਜਦੋਂ ਯਿਰਮਿਯਾਹ ਨੇ ਲੋਕਾਂ ਨੂੰ ਉਹਨਾਂ ਦੇ ਪਰਮੇਸ਼ਵਰ ਦੇ ਯਾਹਵੇਹ ਦੀਆਂ ਸਾਰੀਆਂ ਗੱਲਾਂ ਦੱਸੀਆਂ ਉਹ ਸਭ ਕੁਝ ਜੋ ਯਾਹਵੇਹ ਨੇ ਉਹਨਾਂ ਨੂੰ ਦੱਸਣ ਲਈ ਭੇਜਿਆ ਸੀ,

Jeremiah 43:1 (UKJV) And it came to pass, that when Jeremiah had made an end of speaking unto all the people all the words of the LORD their God, for which the LORD their God had sent him to them, even all these words,

1ਜਦੋਂ ਯਿਰਮਿਯਾਹ ਨੇ ਲੋਕਾਂ ਨੂੰ ਉਹਨਾਂ ਦੇ ਪਰਮੇਸ਼ਵਰ ਦੇ ਯਾਹਵੇਹ ਦੀਆਂ ਸਾਰੀਆਂ ਗੱਲਾਂ ਦੱਸੀਆਂ ਉਹ ਸਭ ਕੁਝ ਜੋ ਯਾਹਵੇਹ ਨੇ ਉਹਨਾਂ ਨੂੰ ਦੱਸਣ ਲਈ ਭੇਜਿਆ ਸੀ,

2ਹੋਸ਼ਆਯਾਹ ਦਾ ਪੁੱਤਰ ਅਜ਼ਰਯਾਹ ਅਤੇ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਸਾਰੇ ਹੰਕਾਰੀ ਆਦਮੀਆਂ ਨੇ ਯਿਰਮਿਯਾਹ ਨੂੰ ਕਿਹਾ, “ਤੂੰ ਝੂਠ ਬੋਲ ਰਿਹਾ ਹੈ! ਯਾਹਵੇਹ ਸਾਡੇ ਪਰਮੇਸ਼ਵਰ ਨੇ ਤੈਨੂੰ ਇਹ ਕਹਿਣ ਲਈ ਨਹੀਂ ਭੇਜਿਆ ਹੈ, ‘ਕਿ ਮਿਸਰ ਵਿੱਚ ਵਸਣ ਲਈ ਨਾ ਜਾਓ।’

3ਪਰ ਨੇਰੀਯਾਹ ਦਾ ਪੁੱਤਰ ਬਾਰੂਕ ਤੈਨੂੰ ਸਾਡੇ ਵਿਰੁੱਧ ਉਕਸਾਇਆ ਹੈ ਕਿ ਸਾਨੂੰ ਕਸਦੀਆਂ ਦੇ ਹਵਾਲੇ ਕਰ, ਤਾਂ ਜੋ ਉਹ ਸਾਨੂੰ ਮਾਰ ਦੇਣ ਜਾਂ ਸਾਨੂੰ ਗੁਲਾਮ ਬਣਾ ਕੇ ਬਾਬੇਲ ਨੂੰ ਲੈ ਜਾਣ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.