9“ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਹਨਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇ ਜਿਹੜਾ ਤਾਹਪਨਹੇਸ ਵਿੱਚ ਫ਼ਿਰਾਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਇਹ ਯਹੂਦਾਹ ਦੇ ਮਨੁੱਖਾਂ ਦੇ ਵੇਖਦਿਆਂ ਹੋਵੇ।
10ਫਿਰ ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: ਮੈਂ ਆਪਣੇ ਸੇਵਕ ਬਾਬੇਲ ਦੇ ਰਾਜੇ ਨਬੂਕਦਨੱਸਰ ਨੂੰ ਸੱਦਾਂਗਾ, ਅਤੇ ਮੈਂ ਉਹਨਾਂ ਪੱਥਰਾਂ ਉੱਤੇ ਉਸਦਾ ਸਿੰਘਾਸਣ ਰੱਖਾਂਗਾ ਜਿਨ੍ਹਾਂ ਨੂੰ ਮੈਂ ਇੱਥੇ ਦਫ਼ਨਾਇਆ ਹੈ। ਉਹ ਉਹਨਾਂ ਦੇ ਉੱਪਰ ਆਪਣੀ ਸ਼ਾਹੀ ਛੱਤਰੀ ਵਿਛਾਏਗਾ।
11ਉਹ ਆਵੇਗਾ ਅਤੇ ਮਿਸਰ ਉੱਤੇ ਹਮਲਾ ਕਰੇਗਾ, ਮੌਤ ਵਾਲੇ ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ।
12ਉਹ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਨੂੰ ਅੱਗ ਲਾ ਦੇਵੇਗਾ। ਉਹ ਉਹਨਾਂ ਦੇ ਮੰਦਰਾਂ ਨੂੰ ਸਾੜ ਦੇਵੇਗਾ ਅਤੇ ਉਹਨਾਂ ਦੇ ਦੇਵਤਿਆਂ ਨੂੰ ਬੰਦੀ ਬਣਾ ਲਵੇਗਾ। ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ਼ ਨੂੰ ਲਪੇਟ ਲਵੇਗਾ ਅਤੇ ਉੱਥੋਂ ਸ਼ਾਂਤੀ ਨਾਲ ਨਿੱਕਲ ਜਾਵੇਗਾ।
13ਉੱਥੇ ਮਿਸਰ ਵਿੱਚ ਸੂਰਜ ਦੇ ਮੰਦਰ ਵਿੱਚ ਉਹ ਪਵਿੱਤਰ ਥੰਮ੍ਹਾਂ ਨੂੰ ਢਾਹ ਦੇਵੇਗਾ ਅਤੇ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਨੂੰ ਸਾੜ ਦੇਵੇਗਾ।’ ”