ਯਿਰਮਿਯਾਹ 43

ਪਰ ਨੇਰੀਯਾਹ ਦਾ ਪੁੱਤਰ ਬਾਰੂਕ ਤੈਨੂੰ ਸਾਡੇ ਵਿਰੁੱਧ ਉਕਸਾਇਆ ਹੈ ਕਿ ਸਾਨੂੰ ਕਸਦੀਆਂ ਦੇ ਹਵਾਲੇ ਕਰ, ਤਾਂ ਜੋ ਉਹ ਸਾਨੂੰ ਮਾਰ ਦੇਣ ਜਾਂ ਸਾਨੂੰ ਗੁਲਾਮ ਬਣਾ ਕੇ ਬਾਬੇਲ ਨੂੰ ਲੈ ਜਾਣ।”

Jeremiah 43:3 (UKJV) But Baruch the son of Neriah sets you on against us, in order to deliver us into the hand of the Chaldeans, that they might put us to death, and carry us away captives into Babylon.

1ਜਦੋਂ ਯਿਰਮਿਯਾਹ ਨੇ ਲੋਕਾਂ ਨੂੰ ਉਹਨਾਂ ਦੇ ਪਰਮੇਸ਼ਵਰ ਦੇ ਯਾਹਵੇਹ ਦੀਆਂ ਸਾਰੀਆਂ ਗੱਲਾਂ ਦੱਸੀਆਂ ਉਹ ਸਭ ਕੁਝ ਜੋ ਯਾਹਵੇਹ ਨੇ ਉਹਨਾਂ ਨੂੰ ਦੱਸਣ ਲਈ ਭੇਜਿਆ ਸੀ,

2ਹੋਸ਼ਆਯਾਹ ਦਾ ਪੁੱਤਰ ਅਜ਼ਰਯਾਹ ਅਤੇ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਸਾਰੇ ਹੰਕਾਰੀ ਆਦਮੀਆਂ ਨੇ ਯਿਰਮਿਯਾਹ ਨੂੰ ਕਿਹਾ, “ਤੂੰ ਝੂਠ ਬੋਲ ਰਿਹਾ ਹੈ! ਯਾਹਵੇਹ ਸਾਡੇ ਪਰਮੇਸ਼ਵਰ ਨੇ ਤੈਨੂੰ ਇਹ ਕਹਿਣ ਲਈ ਨਹੀਂ ਭੇਜਿਆ ਹੈ, ‘ਕਿ ਮਿਸਰ ਵਿੱਚ ਵਸਣ ਲਈ ਨਾ ਜਾਓ।’

3ਪਰ ਨੇਰੀਯਾਹ ਦਾ ਪੁੱਤਰ ਬਾਰੂਕ ਤੈਨੂੰ ਸਾਡੇ ਵਿਰੁੱਧ ਉਕਸਾਇਆ ਹੈ ਕਿ ਸਾਨੂੰ ਕਸਦੀਆਂ ਦੇ ਹਵਾਲੇ ਕਰ, ਤਾਂ ਜੋ ਉਹ ਸਾਨੂੰ ਮਾਰ ਦੇਣ ਜਾਂ ਸਾਨੂੰ ਗੁਲਾਮ ਬਣਾ ਕੇ ਬਾਬੇਲ ਨੂੰ ਲੈ ਜਾਣ।”

4ਇਸ ਲਈ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਸਾਰੇ ਫ਼ੌਜੀ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਯਹੂਦਾਹ ਦੇ ਦੇਸ਼ ਵਿੱਚ ਰਹਿਣ ਲਈ ਯਾਹਵੇਹ ਦੇ ਹੁਕਮ ਦੀ ਉਲੰਘਣਾ ਕੀਤੀ।

5ਫਿਰ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਚੇ ਹੋਏ ਲੋਕੋਂ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ-ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ਼ ਵਿੱਚ ਟਿਕਣ ਲਈ ਮੁੜ ਆਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.