ਯਿਰਮਿਯਾਹ 43

ਅਰਥਾਤ ਮਰਦਾਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ, ਰਾਜਾ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ ਜਿਹਨਾਂ ਨੂੰ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਕੋਲ ਛੱਡਿਆ ਸੀ।

Jeremiah 43:6 (UKJV) Even men, and women, and children, and the king's daughters, and every person that Nebuzaradan the captain of the guard had left with Gedaliah the son of Ahikam the son of Shaphan, and Jeremiah the prophet, and Baruch the son of Neriah.

4ਇਸ ਲਈ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਸਾਰੇ ਫ਼ੌਜੀ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਯਹੂਦਾਹ ਦੇ ਦੇਸ਼ ਵਿੱਚ ਰਹਿਣ ਲਈ ਯਾਹਵੇਹ ਦੇ ਹੁਕਮ ਦੀ ਉਲੰਘਣਾ ਕੀਤੀ।

5ਫਿਰ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਚੇ ਹੋਏ ਲੋਕੋਂ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ-ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ਼ ਵਿੱਚ ਟਿਕਣ ਲਈ ਮੁੜ ਆਏ ਸਨ।

6ਅਰਥਾਤ ਮਰਦਾਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ, ਰਾਜਾ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ ਜਿਹਨਾਂ ਨੂੰ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਕੋਲ ਛੱਡਿਆ ਸੀ।

7ਇਸ ਲਈ ਉਹ ਯਾਹਵੇਹ ਦੀ ਅਣ-ਆਗਿਆਕਾਰੀ ਵਿੱਚ ਮਿਸਰ ਵਿੱਚ ਦਾਖਲ ਹੋਏ ਅਤੇ ਤਾਹਪਨਹੇਸ ਤੱਕ ਚਲੇ ਗਏ।

8ਤਾਹਪਨਹੇਸ ਵਿੱਚ ਯਾਹਵੇਹ ਦਾ ਬਚਨ ਯਿਰਮਿਯਾਹ ਕੋਲ ਆਇਆ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.