ਯਿਰਮਿਯਾਹ 44

ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ਼ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ,

Jeremiah 44:15 (UKJV) Then all the men which knew that their wives had burned incense unto other gods, and all the women that stood by, a great multitude, even all the people that dwelt in the land of Egypt, in Pathros, answered Jeremiah, saying,

13ਮੈਂ ਮਿਸਰ ਵਿੱਚ ਰਹਿਣ ਵਾਲਿਆਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਸਜ਼ਾ ਦਿਆਂਗਾ, ਜਿਵੇਂ ਮੈਂ ਯੇਰੂਸ਼ਲੇਮ ਨੂੰ ਸਜ਼ਾ ਦਿੱਤੀ ਸੀ।

14ਯਹੂਦਾਹ ਦੇ ਬਚੇ ਹੋਏ ਲੋਕਾਂ ਵਿੱਚੋਂ ਇੱਕ ਆਦਮੀ ਵੀ ਮੇਰੀ ਸਜ਼ਾ ਤੋਂ ਨਹੀਂ ਬਚੇਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚਲੇ ਗਏ ਹਨ। ਉਨ੍ਹਾਂ ਵਿੱਚੋਂ ਕੋਈ ਵੀ ਯਹੂਦਾਹ ਵਿੱਚ ਵਾਪਸ ਆਉਣ ਲਈ ਨਹੀਂ ਬਚੇਗਾ। ਉਹ ਲੋਕ ਯਹੂਦਾਹ ਵਾਪਸ ਆਉਣਾ ਚਾਹੁੰਦੇ ਹਨ ਅਤੇ ਉੱਥੇ ਰਹਿਣਾ ਚਾਹੁੰਦੇ ਹਨ। ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਯਹੂਦਾਹ ਵਾਪਸ ਨਹੀਂ ਜਾਵੇਗਾ, ਸ਼ਾਇਦ ਕੁਝ ਲੋਕ ਬਚ ਕੇ ਨਿਕਲ ਸਕਣ।”

15ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ਼ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ,

16“ਅਸੀਂ ਉਸ ਸੰਦੇਸ਼ ਨੂੰ ਨਹੀਂ ਸੁਣਾਗੇ ਜੋ ਤੂੰ ਸਾਡੇ ਨਾਲ ਯਾਹਵੇਹ ਦੇ ਨਾਮ ਵਿੱਚ ਬੋਲਿਆ ਹੈ!

17ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਸਵਰਗ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯੇਰੂਸ਼ਲੇਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.