ਯਿਰਮਿਯਾਹ 44

ਪਰ ਜਦੋਂ ਤੋਂ ਅਸੀਂ ਸਵਰਗ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਉਹ ਦੇ ਅੱਗੇ ਪੀਣ ਦੀਆਂ ਭੇਟਾਂ ਡੋਲ੍ਹਣੀਆਂ ਬੰਦ ਕੀਤੀਆਂ ਹਨ, ਉਦੋਂ ਤੋਂ ਸਾਡੇ ਕੋਲ ਕੁਝ ਵੀ ਨਹੀਂ ਹੈ ਅਤੇ ਅਸੀਂ ਤਲਵਾਰ ਅਤੇ ਕਾਲ ਨਾਲ ਮਰਦੇ ਰਹੇ ਹਾਂ।”

Jeremiah 44:18 (UKJV) But since we left off to burn incense to the queen of heaven, and to pour out drink offerings unto her, we have wanted all things, and have been consumed by the sword and by the famine.

16“ਅਸੀਂ ਉਸ ਸੰਦੇਸ਼ ਨੂੰ ਨਹੀਂ ਸੁਣਾਗੇ ਜੋ ਤੂੰ ਸਾਡੇ ਨਾਲ ਯਾਹਵੇਹ ਦੇ ਨਾਮ ਵਿੱਚ ਬੋਲਿਆ ਹੈ!

17ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਸਵਰਗ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯੇਰੂਸ਼ਲੇਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀ।

18ਪਰ ਜਦੋਂ ਤੋਂ ਅਸੀਂ ਸਵਰਗ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਉਹ ਦੇ ਅੱਗੇ ਪੀਣ ਦੀਆਂ ਭੇਟਾਂ ਡੋਲ੍ਹਣੀਆਂ ਬੰਦ ਕੀਤੀਆਂ ਹਨ, ਉਦੋਂ ਤੋਂ ਸਾਡੇ ਕੋਲ ਕੁਝ ਵੀ ਨਹੀਂ ਹੈ ਅਤੇ ਅਸੀਂ ਤਲਵਾਰ ਅਤੇ ਕਾਲ ਨਾਲ ਮਰਦੇ ਰਹੇ ਹਾਂ।”

19“ਜਦ ਅਸੀਂ ਸਵਰਗ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?”

20ਤਦ ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਉਹਨਾਂ ਦੇ ਆਦਮੀਆਂ ਅਤੇ ਔਰਤਾਂ ਨੂੰ, ਜੋ ਉਸਨੂੰ ਉੱਤਰ ਦੇ ਰਹੇ ਸਨ, ਆਖਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.