ਯਿਰਮਿਯਾਹ 49

ਪਰ ਮੈਂ ਏਸਾਓ ਨੂੰ ਨੰਗਾ ਕਰ ਦਿਆਂਗਾ; ਮੈਂ ਉਸ ਦੇ ਛੁਪਣ ਦੇ ਸਥਾਨਾਂ ਦਾ ਪਰਦਾਫਾਸ਼ ਕਰ ਦਿਆਂਗਾ, ਤਾਂ ਜੋ ਉਹ ਆਪਣੇ ਆਪ ਨੂੰ ਲੁਕਾ ਨਾ ਸਕੇ। ਉਸ ਦੇ ਹਥਿਆਰਬੰਦ ਆਦਮੀ, ਉਸ ਦੇ ਸਹਿਯੋਗੀ ਅਤੇ ਗੁਆਂਢੀ ਵੀ ਤਬਾਹ ਹੋ ਗਏ, ਇਸ ਲਈ ਕੋਈ ਇਹ ਕਹਿਣ ਵਾਲਾ ਨਹੀਂ ਹੈ,

Jeremiah 49:10 (UKJV) But I have made Esau bare, I have uncovered his secret places, and he shall not be able to hide himself: his seed is spoiled, and his brethren, and his neighbours, and he is not.

8ਹੇ ਦਦਾਨ ਵਿੱਚ ਰਹਿਣ ਵਾਲਿਓ, ਮੁੜੋ ਅਤੇ ਭੱਜੋ, ਡੂੰਘੀਆਂ ਗੁਫ਼ਾਂਵਾਂ ਵਿੱਚ ਲੁਕ ਜਾਓ, ਕਿਉਂ ਜੋ ਮੈਂ ਏਸਾਓ ਉੱਤੇ ਉਸ ਵੇਲੇ ਤਬਾਹੀ ਲਿਆਵਾਂਗਾ ਜਦੋਂ ਮੈਂ ਉਹ ਨੂੰ ਸਜ਼ਾ ਦਿਆਂਗਾ।

9ਜੇਕਰ ਅੰਗੂਰ ਤੋੜਣ ਵਾਲੇ ਤੁਹਾਡੇ ਕੋਲ ਆਉਣ, ਕੀ ਉਹ ਕੁਝ ਅੰਗੂਰ ਨਹੀਂ ਛੱਡਣਗੇ? ਜੇ ਚੋਰ ਰਾਤ ਨੂੰ ਆ ਜਾਣ, ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ?

10ਪਰ ਮੈਂ ਏਸਾਓ ਨੂੰ ਨੰਗਾ ਕਰ ਦਿਆਂਗਾ; ਮੈਂ ਉਸ ਦੇ ਛੁਪਣ ਦੇ ਸਥਾਨਾਂ ਦਾ ਪਰਦਾਫਾਸ਼ ਕਰ ਦਿਆਂਗਾ, ਤਾਂ ਜੋ ਉਹ ਆਪਣੇ ਆਪ ਨੂੰ ਲੁਕਾ ਨਾ ਸਕੇ। ਉਸ ਦੇ ਹਥਿਆਰਬੰਦ ਆਦਮੀ, ਉਸ ਦੇ ਸਹਿਯੋਗੀ ਅਤੇ ਗੁਆਂਢੀ ਵੀ ਤਬਾਹ ਹੋ ਗਏ, ਇਸ ਲਈ ਕੋਈ ਇਹ ਕਹਿਣ ਵਾਲਾ ਨਹੀਂ ਹੈ,

11‘ਆਪਣੇ ਯਤੀਮਾਂ ਨੂੰ ਛੱਡ। ਮੈਂ ਉਹਨਾਂ ਨੂੰ ਜਿਉਂਦਾ ਰੱਖਾਂਗਾ। ਤੁਹਾਡੀਆਂ ਵਿਧਵਾਵਾਂ ਵੀ ਮੇਰੇ ਉੱਤੇ ਨਿਰਭਰ ਹੋਣ।’ ”

12ਇਹ ਉਹ ਹੈ ਜੋ ਯਾਹਵੇਹ ਆਖਦਾ ਹੈ: “ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ ਹੈ? ਤੂੰ ਬੇਦੋਸ਼ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.