ਯਿਰਮਿਯਾਹ 49

ਮੈਂ ਆਪਣੇ ਆਪ ਦੀ ਸਹੁੰ ਖਾਂਦਾ ਹਾਂ,” ਯਾਹਵੇਹ ਦਾ ਵਾਕ ਹੈ, “ਕਿ ਬੋਸਰਾਹ ਇੱਕ ਖੰਡਰ ਅਤੇ ਸਰਾਪ ਬਣ ਜਾਵੇਗਾ, ਇੱਕ ਦਹਿਸ਼ਤ ਅਤੇ ਬਦਨਾਮੀ ਦੀ ਇੱਕ ਵਸਤੂ ਬਣ ਜਾਵੇਗਾ; ਅਤੇ ਇਸਦੇ ਸਾਰੇ ਕਸਬੇ ਸਦਾ ਲਈ ਤਬਾਹ ਹੋ ਜਾਣਗੇ।”

Jeremiah 49:13 (UKJV) For I have sworn by myself, says the LORD, that Bozrah shall become a desolation, a reproach, a waste, and a curse; and all the cities thereof shall be perpetual wastes.

11‘ਆਪਣੇ ਯਤੀਮਾਂ ਨੂੰ ਛੱਡ। ਮੈਂ ਉਹਨਾਂ ਨੂੰ ਜਿਉਂਦਾ ਰੱਖਾਂਗਾ। ਤੁਹਾਡੀਆਂ ਵਿਧਵਾਵਾਂ ਵੀ ਮੇਰੇ ਉੱਤੇ ਨਿਰਭਰ ਹੋਣ।’ ”

12ਇਹ ਉਹ ਹੈ ਜੋ ਯਾਹਵੇਹ ਆਖਦਾ ਹੈ: “ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ ਹੈ? ਤੂੰ ਬੇਦੋਸ਼ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ।

13ਮੈਂ ਆਪਣੇ ਆਪ ਦੀ ਸਹੁੰ ਖਾਂਦਾ ਹਾਂ,” ਯਾਹਵੇਹ ਦਾ ਵਾਕ ਹੈ, “ਕਿ ਬੋਸਰਾਹ ਇੱਕ ਖੰਡਰ ਅਤੇ ਸਰਾਪ ਬਣ ਜਾਵੇਗਾ, ਇੱਕ ਦਹਿਸ਼ਤ ਅਤੇ ਬਦਨਾਮੀ ਦੀ ਇੱਕ ਵਸਤੂ ਬਣ ਜਾਵੇਗਾ; ਅਤੇ ਇਸਦੇ ਸਾਰੇ ਕਸਬੇ ਸਦਾ ਲਈ ਤਬਾਹ ਹੋ ਜਾਣਗੇ।”

14ਮੈਂ ਯਾਹਵੇਹ ਤੋਂ ਇੱਕ ਸੰਦੇਸ਼ ਸੁਣਿਆ ਹੈ; ਕੌਮਾਂ ਵਿੱਚ ਇੱਕ ਦੂਤ ਇਹ ਕਹਿਣ ਲਈ ਭੇਜਿਆ ਗਿਆ ਸੀ, “ਇਸ ਉੱਤੇ ਹਮਲਾ ਕਰਨ ਲਈ ਇਕੱਠੇ ਹੋਵੋ! ਲੜਾਈ ਲਈ ਖੜ੍ਹੇ ਹੋਵੋ!”

15“ਹੁਣ ਮੈਂ ਤੈਨੂੰ ਕੌਮਾਂ ਵਿੱਚ ਛੋਟਾ ਕਰ ਦਿਆਂਗਾ, ਮਨੁੱਖਜਾਤੀ ਦੁਆਰਾ ਤੁੱਛ ਜਾਣਿਆ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.