ਯਿਰਮਿਯਾਹ 49

ਜਿਵੇਂ ਕਿ ਸੋਦੋਮ ਅਤੇ ਗਾਮੂਰਾਹ ਨੂੰ ਉਜਾੜ ਦਿੱਤਾ ਗਿਆ ਸੀ, ਉਹਨਾਂ ਦੇ ਗੁਆਂਢੀ ਕਸਬਿਆਂ ਦੇ ਨਾਲ,” ਯਾਹਵੇਹ ਦਾ ਵਾਕ ਹੈ, “ਇਸ ਲਈ ਉੱਥੇ ਕੋਈ ਨਹੀਂ ਰਹੇਗਾ; ਕੋਈ ਵੀ ਲੋਕ ਉਸ ਵਿੱਚ ਨਹੀਂ ਵੱਸਣਗੇ।

Jeremiah 49:18 (UKJV) As in the overthrow of Sodom and Gomorrah and the neighbour cities thereof, says the LORD, no man shall abide there, neither shall a son of man dwell in it.

16ਉਹ ਡਰ ਜੋ ਤੁਸੀਂ ਪ੍ਰੇਰਦੇ ਹੋ ਅਤੇ ਤੁਹਾਡੇ ਦਿਲ ਦੇ ਹੰਕਾਰ ਨੇ ਤੁਹਾਨੂੰ ਧੋਖਾ ਦਿੱਤਾ ਹੈ, ਤੁਸੀਂ ਜਿਹੜੇ ਚਟਾਨਾਂ ਦੇ ਫਾਟਕਾਂ ਵਿੱਚ ਵੱਸਦੇ ਹੋ, ਜੋ ਪਹਾੜ ਦੀਆਂ ਉਚਾਈਆਂ ਉੱਤੇ ਕਬਜ਼ਾ ਕਰਦੇ ਹੋ। ਭਾਵੇਂ ਤੁਸੀਂ ਆਪਣਾ ਆਲ੍ਹਣਾ ਉਕਾਬਾਂ ਵਾਂਗ ਉੱਚਾ ਬਣਾਓ, ਉੱਥੋਂ ਮੈਂ ਤੁਹਾਨੂੰ ਹੇਠਾਂ ਲਿਆਵਾਂਗਾ,” ਯਾਹਵੇਹ ਦਾ ਵਾਕ ਹੈ।

17“ਅਦੋਮ ਡਰਾਉਣੀ ਵਸਤੂ ਬਣ ਜਾਵੇਗਾ; ਸਾਰੇ ਜੋ ਉਸਦੇ ਵੱਲ ਦੀ ਹੋ ਕੇ ਲੰਘਦੇ ਹਨ, ਘਬਰਾ ਜਾਣਗੇ ਅਤੇ ਇਸਦੇ ਸਾਰੇ ਜ਼ਖਮਾਂ ਦੇ ਕਾਰਨ ਮਖੌਲ ਕਰਨਗੇ।

18ਜਿਵੇਂ ਕਿ ਸੋਦੋਮ ਅਤੇ ਗਾਮੂਰਾਹ ਨੂੰ ਉਜਾੜ ਦਿੱਤਾ ਗਿਆ ਸੀ, ਉਹਨਾਂ ਦੇ ਗੁਆਂਢੀ ਕਸਬਿਆਂ ਦੇ ਨਾਲ,” ਯਾਹਵੇਹ ਦਾ ਵਾਕ ਹੈ, “ਇਸ ਲਈ ਉੱਥੇ ਕੋਈ ਨਹੀਂ ਰਹੇਗਾ; ਕੋਈ ਵੀ ਲੋਕ ਉਸ ਵਿੱਚ ਨਹੀਂ ਵੱਸਣਗੇ।

19“ਜਿਵੇਂ ਇੱਕ ਸ਼ੇਰ ਯਰਦਨ ਦੀਆਂ ਝਾੜੀਆਂ ਵਿੱਚੋਂ ਇੱਕ ਪੱਕੇ ਵਸੇਬੇ ਵੱਲ ਆਉਂਦਾ ਹੈ, ਮੈਂ ਇੱਕ ਪਲ ਵਿੱਚ ਅਦੋਮ ਨੂੰ ਉਸ ਦੀ ਧਰਤੀ ਤੋਂ ਭਜਾ ਦਿਆਂਗਾ। ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਲਈ ਨਿਯੁਕਤ ਕਰਾਂਗਾ? ਮੇਰੇ ਵਰਗਾ ਕੌਣ ਹੈ ਅਤੇ ਕੌਣ ਮੈਨੂੰ ਵੰਗਾਰ ਸਕਦਾ ਹੈ? ਅਤੇ ਕਿਹੜਾ ਆਜੜੀ ਮੇਰੇ ਵਿਰੁੱਧ ਖੜਾ ਹੋ ਸਕਦਾ ਹੈ?”

20ਇਸ ਲਈ, ਸੁਣੋ ਕਿ ਯਾਹਵੇਹ ਨੇ ਅਦੋਮ ਦੇ ਵਿਰੁੱਧ ਕੀ ਵਿਉਂਤ ਬਣਾਈ ਹੈ, ਉਸਦੇ ਵਿਚਾਰਾ ਬਾਰੇ ਜਿਹੜੇ ਉਸਨੇ ਤੇਮਾਨ ਵਿੱਚ ਰਹਿਣ ਵਾਲਿਆਂ ਲਈ ਕੀਤੇ ਹਨ: ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਵੀ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.