17“ਅਦੋਮ ਡਰਾਉਣੀ ਵਸਤੂ ਬਣ ਜਾਵੇਗਾ; ਸਾਰੇ ਜੋ ਉਸਦੇ ਵੱਲ ਦੀ ਹੋ ਕੇ ਲੰਘਦੇ ਹਨ, ਘਬਰਾ ਜਾਣਗੇ ਅਤੇ ਇਸਦੇ ਸਾਰੇ ਜ਼ਖਮਾਂ ਦੇ ਕਾਰਨ ਮਖੌਲ ਕਰਨਗੇ।
18ਜਿਵੇਂ ਕਿ ਸੋਦੋਮ ਅਤੇ ਗਾਮੂਰਾਹ ਨੂੰ ਉਜਾੜ ਦਿੱਤਾ ਗਿਆ ਸੀ, ਉਹਨਾਂ ਦੇ ਗੁਆਂਢੀ ਕਸਬਿਆਂ ਦੇ ਨਾਲ,” ਯਾਹਵੇਹ ਦਾ ਵਾਕ ਹੈ, “ਇਸ ਲਈ ਉੱਥੇ ਕੋਈ ਨਹੀਂ ਰਹੇਗਾ; ਕੋਈ ਵੀ ਲੋਕ ਉਸ ਵਿੱਚ ਨਹੀਂ ਵੱਸਣਗੇ।
19“ਜਿਵੇਂ ਇੱਕ ਸ਼ੇਰ ਯਰਦਨ ਦੀਆਂ ਝਾੜੀਆਂ ਵਿੱਚੋਂ ਇੱਕ ਪੱਕੇ ਵਸੇਬੇ ਵੱਲ ਆਉਂਦਾ ਹੈ, ਮੈਂ ਇੱਕ ਪਲ ਵਿੱਚ ਅਦੋਮ ਨੂੰ ਉਸ ਦੀ ਧਰਤੀ ਤੋਂ ਭਜਾ ਦਿਆਂਗਾ। ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਲਈ ਨਿਯੁਕਤ ਕਰਾਂਗਾ? ਮੇਰੇ ਵਰਗਾ ਕੌਣ ਹੈ ਅਤੇ ਕੌਣ ਮੈਨੂੰ ਵੰਗਾਰ ਸਕਦਾ ਹੈ? ਅਤੇ ਕਿਹੜਾ ਆਜੜੀ ਮੇਰੇ ਵਿਰੁੱਧ ਖੜਾ ਹੋ ਸਕਦਾ ਹੈ?”
20ਇਸ ਲਈ, ਸੁਣੋ ਕਿ ਯਾਹਵੇਹ ਨੇ ਅਦੋਮ ਦੇ ਵਿਰੁੱਧ ਕੀ ਵਿਉਂਤ ਬਣਾਈ ਹੈ, ਉਸਦੇ ਵਿਚਾਰਾ ਬਾਰੇ ਜਿਹੜੇ ਉਸਨੇ ਤੇਮਾਨ ਵਿੱਚ ਰਹਿਣ ਵਾਲਿਆਂ ਲਈ ਕੀਤੇ ਹਨ: ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਵੀ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ।
21ਉਹਨਾਂ ਦੇ ਡਿੱਗਣ ਦੀ ਆਵਾਜ਼ ਨਾਲ ਧਰਤੀ ਕੰਬ ਜਾਵੇਗੀ; ਉਹਨਾਂ ਦੀ ਦੁਹਾਈ ਲਾਲ ਸਾਗਰ ਤੱਕ ਗੂੰਜੇਗੀ।