ਯਿਰਮਿਯਾਹ 49

ਮੈਂ ਤੁਹਾਡੇ ਆਲੇ-ਦੁਆਲੇ ਦੇ ਸਾਰੇ ਲੋਕਾਂ ਤੋਂ ਤੁਹਾਡੇ ਉੱਤੇ ਦਹਿਸ਼ਤ ਲਿਆਵਾਂਗਾ,” ਯਾਹਵੇਹ, ਸਰਬਸ਼ਕਤੀਮਾਨ ਯਾਹਵੇਹ ਵਾਕ ਦਾ ਹੈ। “ਤੁਹਾਡੇ ਵਿੱਚੋਂ ਹਰ ਇੱਕ ਨੂੰ ਭਜਾ ਦਿੱਤਾ ਜਾਵੇਗਾ, ਅਤੇ ਕੋਈ ਵੀ ਭਗੌੜਿਆਂ ਨੂੰ ਇਕੱਠਾ ਨਹੀਂ ਕਰੇਗਾ।

Jeremiah 49:5 (UKJV) Behold, I will bring a fear upon you, says the Lord GOD of hosts, from all those that be about you; and all of you shall be driven out every man right forth; and none shall gather up him that wanders.

3“ਹੇ ਹੇਸ਼ਬੋਨ, ਰੋਵੋ ਕਿਉਂ ਜੋ ਅਈ ਤਬਾਹ ਹੋ ਗਿਆ ਹੈ! ਹੇ ਰਬਾਹ ਦੇ ਵਾਸੀਓ, ਪੁਕਾਰੋ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਇਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਗ਼ੁਲਾਮੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ।

4ਤੂੰ ਆਪਣੀਆਂ ਵਾਦੀਆਂ ਉੱਤੇ ਕਿਉਂ ਮਾਣ ਕਰਦਾ ਹੈ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜ਼ਾਨਿਆਂ ਉੱਤੇ ਹੈ, ‘ਮੇਰੇ ਵਿਰੁੱਧ ਕੌਣ ਆਵੇਗਾ?’

5ਮੈਂ ਤੁਹਾਡੇ ਆਲੇ-ਦੁਆਲੇ ਦੇ ਸਾਰੇ ਲੋਕਾਂ ਤੋਂ ਤੁਹਾਡੇ ਉੱਤੇ ਦਹਿਸ਼ਤ ਲਿਆਵਾਂਗਾ,” ਯਾਹਵੇਹ, ਸਰਬਸ਼ਕਤੀਮਾਨ ਯਾਹਵੇਹ ਵਾਕ ਦਾ ਹੈ। “ਤੁਹਾਡੇ ਵਿੱਚੋਂ ਹਰ ਇੱਕ ਨੂੰ ਭਜਾ ਦਿੱਤਾ ਜਾਵੇਗਾ, ਅਤੇ ਕੋਈ ਵੀ ਭਗੌੜਿਆਂ ਨੂੰ ਇਕੱਠਾ ਨਹੀਂ ਕਰੇਗਾ।

6“ਫਿਰ ਵੀ ਬਾਅਦ ਵਿੱਚ, ਮੈਂ ਅੰਮੋਨੀਆਂ ਦੀ ਗੁਲਾਮੀ ਨੂੰ ਬਹਾਲ ਕਰਾਂਗਾ,” ਯਾਹਵੇਹ ਦਾ ਵਾਕ ਹੈ।

7ਅਦੋਮ ਬਾਰੇ: ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਕੀ ਤੇਮਾਨ ਵਿੱਚ ਹੁਣ ਬੁੱਧ ਨਹੀਂ ਹੈ? ਕੀ ਸੂਝਵਾਨਾਂ ਤੋਂ ਸਲਾਹ ਨਾਸ ਹੋ ਗਈ ਹੈ? ਕੀ ਉਹਨਾਂ ਦੀ ਬੁੱਧੀ ਨਸ਼ਟ ਹੋ ਗਈ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.