ਯਿਰਮਿਯਾਹ 5

ਅਤੇ ਜਦੋਂ ਉਹ ਲੋਕ ਪੁੱਛਣਗੇ, ‘ਯਾਹਵੇਹ ਸਾਡੇ ਪਰਮੇਸ਼ਵਰ ਨੇ ਸਾਡੇ ਨਾਲ ਇਹ ਸਭ ਕਿਉਂ ਕੀਤਾ ਹੈ?’ ਤਾਂ ਤੁਸੀਂ ਉਹਨਾਂ ਨੂੰ ਆਖੋਗੇ, ‘ਜਿਵੇਂ ਤੁਸੀਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ਼ ਵਿੱਚ ਓਪਰੇ ਦੇਵਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉਸੇ ਦੇਸ਼ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ।’

Jeremiah 5:19 (UKJV) And it shall come to pass, when all of you shall say, Wherefore does the LORD our God all these things unto us? then shall you answer them, Like all of you have forsaken me, and served strange gods in your land, so shall all of you serve strangers in a land that is not your's.

17ਉਹ ਤੁਹਾਡੀਆਂ ਫ਼ਸਲਾਂ ਅਤੇ ਭੋਜਨ ਨੂੰ ਖਾ ਜਾਣਗੇ, ਤੁਹਾਡੇ ਪੁੱਤਰਾਂ ਅਤੇ ਧੀਆਂ ਨੂੰ ਖਾ ਜਾਣਗੇ। ਉਹ ਤੁਹਾਡੇ ਇੱਜੜ ਅਤੇ ਪਸ਼ੂਆਂ ਨੂੰ ਖਾ ਜਾਣਗੇ, ਤੁਹਾਡੇ ਅੰਗੂਰਾਂ ਅਤੇ ਹੰਜੀਰ ਦੇ ਰੁੱਖਾਂ ਨੂੰ ਖਾ ਜਾਣਗੇ, ਉਹ ਤਲਵਾਰ ਨਾਲ ਉਹਨਾਂ ਗੜ੍ਹਾਂ ਵਾਲੇ ਸ਼ਹਿਰਾਂ ਨੂੰ ਤਬਾਹ ਕਰ ਦੇਣਗੇ, ਜਿਨ੍ਹਾਂ ਉੱਤੇ ਤੁਸੀਂ ਭਰੋਸਾ ਕਰਦੇ ਹੋ।

18“ਫਿਰ ਵੀ ਉਹਨਾਂ ਦਿਨਾਂ ਵਿੱਚ,” ਯਾਹਵੇਹ ਦਾ ਵਾਕ ਹੈ, “ਮੈਂ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।

19ਅਤੇ ਜਦੋਂ ਉਹ ਲੋਕ ਪੁੱਛਣਗੇ, ‘ਯਾਹਵੇਹ ਸਾਡੇ ਪਰਮੇਸ਼ਵਰ ਨੇ ਸਾਡੇ ਨਾਲ ਇਹ ਸਭ ਕਿਉਂ ਕੀਤਾ ਹੈ?’ ਤਾਂ ਤੁਸੀਂ ਉਹਨਾਂ ਨੂੰ ਆਖੋਗੇ, ‘ਜਿਵੇਂ ਤੁਸੀਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ਼ ਵਿੱਚ ਓਪਰੇ ਦੇਵਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉਸੇ ਦੇਸ਼ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ।’

20“ਯਾਕੋਬ ਦੇ ਸੰਤਾਨ ਨੂੰ ਇਹ ਸੁਣਾਓ ਅਤੇ ਯਹੂਦਾਹ ਵਿੱਚ ਇਹ ਪਰਚਾਰ ਕਰੋ:

21ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਸੁਣੋ, ਤੁਸੀਂ ਜਿਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਉਹ ਨਹੀਂ ਵੇਖਦੇ, ਜਿਨ੍ਹਾਂ ਦੇ ਕੰਨ ਹਨ ਪਰ ਉਹ ਸੁਣਦੇ ਨਹੀਂ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.