ਯਿਰਮਿਯਾਹ 50

ਯਾਹਵੇਹ ਦੇ ਕ੍ਰੋਧ ਦੇ ਕਾਰਨ ਉਹ ਆਬਾਦ ਨਹੀਂ ਹੋਵੇਗੀ ਪਰ ਪੂਰੀ ਤਰ੍ਹਾਂ ਵਿਰਾਨ ਹੋ ਜਾਵੇਗੀ। ਬਾਬੇਲ ਵਿੱਚੋਂ ਲੰਘਣ ਵਾਲੇ ਸਾਰੇ ਘਬਰਾ ਜਾਣਗੇ; ਉਹ ਉਸਦੇ ਸਾਰੇ ਜ਼ਖਮਾਂ ਦੇ ਕਾਰਨ ਮਖੌਲ ਕਰਨਗੇ।

Jeremiah 50:13 (UKJV) Because of the wrath of the LORD it shall not be inhabited, but it shall be wholly desolate: every one that goes by Babylon shall be astonished, and hiss at all her plagues.

11“ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਮਨਾਓ, ਹੇ ਮੇਰੀ ਮਿਲਖ਼ ਨੂੰ ਲੁੱਟਣ ਵਾਲਿਓ! ਭਾਵੇਂ ਤੁਸੀਂ ਘਾਹ ਉੱਤੇ ਵੱਛੀ ਵਾਂਗੂੰ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਗੂੰ ਹਿਣਕੋ

12ਤੁਹਾਡੀ ਮਾਂ ਬਹੁਤ ਸ਼ਰਮਿੰਦਾ ਹੋਵੇਗੀ; ਜਿਸ ਨੇ ਤੈਨੂੰ ਜਨਮ ਦਿੱਤਾ ਹੈ, ਉਹ ਬੇਇੱਜ਼ਤ ਹੋਵੇਗੀ। ਉਹ ਕੌਮਾਂ ਵਿੱਚੋਂ ਸਭ ਤੋਂ ਛੋਟੀ ਹੋਵੇਗੀ, ਇੱਕ ਉਜਾੜ, ਇੱਕ ਸੁੱਕੀ ਧਰਤੀ, ਇੱਕ ਮਾਰੂਥਲ ਵਾਂਗ।

13ਯਾਹਵੇਹ ਦੇ ਕ੍ਰੋਧ ਦੇ ਕਾਰਨ ਉਹ ਆਬਾਦ ਨਹੀਂ ਹੋਵੇਗੀ ਪਰ ਪੂਰੀ ਤਰ੍ਹਾਂ ਵਿਰਾਨ ਹੋ ਜਾਵੇਗੀ। ਬਾਬੇਲ ਵਿੱਚੋਂ ਲੰਘਣ ਵਾਲੇ ਸਾਰੇ ਘਬਰਾ ਜਾਣਗੇ; ਉਹ ਉਸਦੇ ਸਾਰੇ ਜ਼ਖਮਾਂ ਦੇ ਕਾਰਨ ਮਖੌਲ ਕਰਨਗੇ।

14“ਬਾਬੇਲ ਦੇ ਆਲੇ-ਦੁਆਲੇ ਆਪਣੀਆਂ ਸਥਿਤੀਆਂ ਸੰਭਾਲੋ, ਤੁਸੀਂ ਸਾਰੇ ਜਿਹੜੇ ਧਣੁੱਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਤੀਰਾਂ ਦਾ ਸਰਫ਼ਾ ਨਾ ਕਰੋ, ਕਿਉਂਕਿ ਉਸਨੇ ਯਾਹਵੇਹ ਦੇ ਵਿਰੁੱਧ ਪਾਪ ਕੀਤਾ ਹੈ।

15ਹਰ ਪਾਸੇ ਉਸ ਦੇ ਖਿਲਾਫ ਰੌਲਾ ਪਾਓ! ਉਹ ਆਤਮ ਸਮਰਪਣ ਕਰ ਦਿੰਦੀ ਹੈ, ਉਸ ਦੇ ਬੁਰਜ ਡਿੱਗ ਜਾਂਦੇ ਹਨ, ਉਸ ਦੀਆਂ ਕੰਧਾਂ ਢਹਿ ਜਾਂਦੀਆਂ ਹਨ। ਕਿਉਂਕਿ ਇਹ ਯਾਹਵੇਹ ਦਾ ਬਦਲਾ ਹੈ, ਉਸ ਤੋਂ ਬਦਲਾ ਲਓ; ਉਸ ਨਾਲ ਉਸੇ ਤਰ੍ਹਾਂ ਕਰੋ ਜਿਵੇਂ ਉਸ ਨੇ ਦੂਜਿਆਂ ਨਾਲ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.